Thursday, June 25, 2026

ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਅਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸੁਰੱਖਿਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੜੇ ਜੋਸ਼ ਨਾਲ ਮਨਾਈ।ਅਧਿਆਪਕਾਂ ਨੇ ਉਨ੍ਹਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ, ਜਿੰਨ੍ਹਾਂ ਨੇ ਦੇਸ਼ ਦੀ ਖ਼ਾਤਿਰ ਆਪਣੀਆਂ ਜਾਨਾਂ ਵਾਰੀਆਂ।ਅਧਿਆਪਕਾਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ।ਉਨ੍ਹਾਂ ਨੇ ਅਗਿਆਨਤਾ, ਭ੍ਰਿਸ਼਼ਟਾਚਾਰ, ਨਫ਼ਰਤ ਅਤੇ ਹੋਰ ਦੂਸਰੀਆਂ ਬੁਰਾਈਆਂ ਦੇ ਹਨੇਰੇ ਨੂੰ ਖ਼ਤਮ ਕਰਨ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਦੀ ਸਹੁੰ ਖਾਧੀ।
          ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ. ਕਾਲਜ ਵੂਮੈਨ ਨੇ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੁੰ ਨਮਨ ਕਰਨ ਲਈ ਪ੍ਰੇਰਿਤ ਕੀਤਾ ।
                    ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ‘ਚ ਦੇਸ਼ ਭਗਤੀ ਦੀ ਭਾਵਨਾ ਜਾਗ੍ਰਿਤ ਕੀਤੀ।

Check Also

ਐਸ.ਆਈ.ਆਰ ਅਧੀਨ ਜ਼ਿਲ੍ਹਾ ਅੰਮ੍ਰਿਤਸਰ ‘ਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ …