Thursday, April 16, 2026

ਪਠਾਨਕੋਟ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਲਹਿਰਾਇਆ ਤਿਰੰਗਾ

ਸਪੋਰਟ ਸਟੇਡੀਅਮ ਲਮੀਣੀ ਮਨਾਇਆ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਸੁਰਿੰਦਰਾ ਲਾਂਬਾ ਐਸ.ਐਸ.ਪੀ ਪਠਾਨਕੋਟ, ਮੁਹੰਮਦ ਗੁਲਜ਼ਾਰ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ, ਅਵਤਾਰ ਸਿੰਘ ਆਡੀਸ਼ਨਲ ਜਿਲ੍ਹਾ ਤੇ ਸੈਸਨ ਜੱਜ, ਪ੍ਰਿਤਪਾਲ ਸਿੰਘ ਜੱਜ ਸਾਹਿਬ ਫੈਮਲੀ ਕੋਰਟ, ਰਾਜੀਵਪਾਲ ਸਿੰਘ ਚੀਮਾ ਡੀ.ਐਲ.ਐਸ.ਏ, ਪਰਿੰਦਰ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ, ਪੰਨਾ ਲਾਲ ਭਾਟੀਆ ਮੇਅਰ ਨਗਰ ਨਿਗਮ ਪਠਾਨਕੋਟ, ਵਿਨੇ ਮਹਾਜਨ, ਆਸੀਸ ਵਿਜ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਲਨੁਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸਿਕਾਇਤਾਂ, ਗੁਰਸਿਮਰਨ ਸਿੰਘ ਢਿਲੋਂ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
                    ਸਭ ਤੋਂ ਪਹਿਲਾ ਮੁੱਖ ਮਹਿਮਾਣ ਵੱਲੋਂ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਅਤੇ ਸਮਾਰੋਹ ਦੋਰਾਨ ਪ੍ਰੇਡ ਦਾ ਨਿਰੀਖਣ ਕੀਤਾ ਇਸ ਤੋਂ ਬਾਅਦ ਹਵਾਂ ਵਿੱਚ ਗੁਬਾਰੇ ਛੱਡ ਕੇ ਅਮਨ ਤੇ ਸਾਂਤੀ ਦਾ ਸੰਦੇਸ਼ ਦਿੱਤਾ।ਮਾਰਚ ਪਾਸਟ ਦੋਰਾਨ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਵੱਲੋਂ ਐਸ.ਆਈ ਵਿਜੇ ਕੁਮਾਰ,ਪੰਜਾਬ ਪੁਲਿਸ ਦੀ ਦੂਸਰੀ ਟੁਕੜੀ ਵੱਲੋਂ ਏ.ਐਸ.ਆਈ ਅਮਰੀਕ ਸਿੰਘ, ਪੰਜਾਬ ਮਹਿਲਾ ਪੁਲਿਸ ਵੱਲੋਂ ਐਸ.ਆਈ ਦੀਪਿਕਾ, ਪੰਜਾਬ ਹੋਮ ਗਾਰਡ ਵੱਲੋਂ ਐਸ.ਆਈ ਫਿਰੋਜ ਖਾਨ, ਐਸ.ਡੀ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਪਾਰਥ ਕੁਮਾਰ, ਆਈ.ਟੀ.ਆਈ ਲੜਕੇ ਪਠਾਨਕੋਟ ਵੱਲੋਂ ਨਿਖਿਲ, ਏ.ਬੀ ਕਾਲਜ ਪਠਾਨਕੋਟ ਵੱਲੋਂ ਐਨ.ਸੀ.ਸੀ ਕੈਡਿਟਾਂ ਵੱਲੋਂ ਅੰਜਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਵੱਲੋਂ ਸੁਖਵਿੰਦਰ ਕੁਮਾਰ ਅਧੀਨ ਮਾਰਚ ਪਾਸਟ ਕੀਤਾ ਗਿਆ।ਮਾਰਚ ਪਾਸਟ ਦੋਰਾਨ ਰਾਜਪੁਤਾਨਾ ਰਾਈਫਲ ਦੇ ਬੈਂਡ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ।ਓਵਰ ਆਲ ਪ੍ਰੇਡ ਕਮਾਂਡਰ ਡੀ.ਐਸ.ਪੀ.ਡੀ ਮਨਿੰਦਰ ਸਿੰਘ ਵੱਲੋਂ ਕੀਤਾ ਗਿਆ।
                     ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਭ ਤੋਂ ਪਹਿਲਾ ਦੇਸ਼ ਨੂੰ ਆਜਾਦ ਕਰਵਾਉਂਣ ਲਈ ਜਿਨ੍ਹਾਂ ਅਮਰ ਸਹੀਦਾਂ ਕੁਰਬਾਨੀਆਂ ਦਿੱਤੀਆਂ ਨੂੰ ਯਾਦ ਕੀਤਾ ਅਤੇ ਨਮਨ ਕੀਤਾ। ਇਸ ਮੋਕੇ ਤੇ ਉਨ੍ਹਾਂ ਕਿਹਾ ਕਿ ਅੱਜ 75ਵੇਂ ਸੁਤੰਤਰਤਾ ਦਿਵਸ ਮੌਕੇ ਪਠਾਨਕੋਟ ਦੀ ਇਸ ਮਹਾਨ ਧਰਤੀ ’ਤੇ ਰਾਸ਼ਟਰੀ ਝੰਡਾ ਲਹਿਰਾਅ ਕੇ ਮਾਣ ਮਹਿਸੂਸ ਕਰ ਰਹੀ ਹਾਂ।ਉਨ੍ਹਾਂ ਕਿਹਾ ਕਿ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਪੰਜਾਬ ਦਾ ਖੇਤਰਫਲ ਭਾਰਤ ਦੇ ਕੁੱਲ ਖੇਤਰ ਦਾ ਸਿਰਫ 1.6 ਫੀਸਦੀ ਬਣਦਾ ਹੈ, ਪਰ ਪੰਜਾਬੀਆਂ ਨੇ ਹਰ ਖੇਤਰ ਵਿਚ ਮੋਹਰੀ ਰਹਿ ਕੇ ਬਹੁਤ ਸਾਰੀਆਂ ਮੱਲਾਂ ਮਾਰੀਆਂ ਹਨ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ।ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਵੀ ਪੰਜਾਬੀਆਂ ਨੇ ਹੱਸ-ਹੱਸ ਕੇ ਕੱਟੀਆਂ।ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ।
                ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਪਹਿਲਕਦਮੀ ਪੰਜਾਬ ਦੀਆਂ ਸਾਰੀਆਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਸਫ਼ਰ ਦੀ ਸਹੂਲਤ ਮੁਫ਼ਤ ਕਰਨਾ ਹੈ।ਸਰਕਾਰ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਤੋਂ ਇਲਾਵਾ ਪੰਚਾਇਤੀ ਤੇ ਲੋਕਲ ਬਾਡੀਜ਼ ਚੋਣਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਹੈ, ਸਮਾਜਿਕ ਸੁਰੱਖਿਆ ਪੈਨਸ਼ਨ ਦੁੱਗਣੀ ਵਧਾ ਕੇ 750 ਰੁਪਏ ਤੋਂ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
                  ਉਨ੍ਹਾਂ ਜ਼ਿਲ੍ਹਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਤੇ ਰੋਸ਼ਨੀ ਪਾਉਂਦਿਆਂ ਦੱਸਿਆ ਕਿ 2.20 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ.ਵੀ.ਐਮ ਅਤੇ ਵੀ.ਵੀ ਪੈਟ ਸਟੋਰ ਦੀ ਉਸਾਰੀ ਕਰਵਾਈ ਜਾ ਰਹੀ ਹੈ, 8.43 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ ਨਿਆੜੀ ਧਾਰਕਲਾਂ ਵਿਖੇ ਉਸਾਰੀ ਦੇ ਕੰਮ ਕਰਵਾਏ ਜਾ ਰਹੇ ਹਨ।ਮਲਟੀਪਰਪਸ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਰਹਿੰਦੇ ਕੰਮ ਉਤੇ 96.08 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਸੁਜਾਨਪੁਰ ਵਿਖੇ 13 ਕਰੋੜ 37 ਲੱਖ ਰੁਪਏ ਨਾਲ ਸਰਕਾਰੀ ਕਾਲਜ ਦੀ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ।ਵੈਟਨਰੀ ਪੋਲੀਕਲੀਨਿਕ ਪਠਾਨਕੋਟ ਦੀ ਇਮਾਰਤ ਦੀ ਉਸਾਰੀ ਉਤੇ 264.08 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਜੁਡੀਸ਼ੀਅਲ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਚੌਥੀ ਅਤੇ ਪੰਜਵੀਂ ਮੰਜ਼ਿਲ ਦੀ ਉਸਾਰੀ ਉਤੇ 4 ਕਰੋੜ 93 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 429 ਲੱਖ ਰੁਪਏ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਪਠਾਨਕੋਟ ਵਿਖੇ ਇੰਸਟੀਚਿਊਟ ਦੀ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ।ਭੋਆ ‘ਚ ਹੈਲਥ ਅਤੇ ਵੈਲਨੈਸ ਸੈਂਟਰ ਉਤੇ 129.50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ, 133 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਬ੍ਰਿਜ ਐਟ ਤਲਵਾੜਾ ਜੱਟਾਂ, ਮਸਤਪੁਰ ਜਨੀਆ, ਆਰ.ਓ.ਬੀ ਐਸ-148, ਧੀਰਾ ਘਰੋਟਾ, ਮਕੀਮਪੁਰ ਮਿਰਜਾਪੁਰ, ਫਰੀਦਾ ਨਗਰ, ਤਾਰਾਗੜ੍ਹ, ਮੀਰਥਲ ਆਦਿ ਦੇ ਨਿਰਮਾਣ ਕਰਵਾਏ ਜਾ ਰਹੇ ਹਨ, ਜੋ 54 ਪ੍ਰਤੀਸ਼ਤ ਮੁਕੰਮਲ ਹੋ ਗਏ ਹਨ, 34 ਕਰੋੜ 10 ਲੱਖ ਰੁਪਏ ਖਰਚ ਕਰਕੇ ਜ਼ਿਲ੍ਹਾ ਪਠਾਨਕੋਟ ਦੀ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾ ਰਹੇ ਹਨ।
ਸਮਾਰੋਹ ਦੇ ਅੰਤ ਵਿੱਚ ਡੀ.ਐਸ.ਪੀ.ਡੀ ਮਨਿੰਦਰ ਪਾਲ ਸਿੰਘ, ਰਾਜਪੁਤਾਨਾ ਰਾਈਫਲ ਦੇ ਬੈਂਡ ਇੰਚਾਰਜ਼ ਆਦਿ ਨੂੰ ਸਨਮਾਨਿਤ ਕੀਤਾ ਗਿਆ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …