Thursday, April 16, 2026

ਦੇਸ਼ ਦੇ ਅੰਨ ਭੰਡਾਰ ਨੂੰ ਭਰਨ ‘ਚ ਪੰਜਾਬੀ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ – ਸ੍ਰੀਮਤੀ ਅਰੁਣਾ ਚੋਧਰੀ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਰੁਣਾ ਚੋਧਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਪੰਜਾਬੀ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ ਹੈ।ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਅੰਦੋਲਨ ਵਿੱਚ ਅੱਜ ਸਾਰਾ ਭਾਰਤ ਉਨ੍ਹਾਂ ਦਾ ਸਾਥ ਦੇ ਰਿਹਾ ਹੈ।
ਸਭ ਤੋਂ ਦੁੱਖ ਦੀ ਗੱਲ ਹੈ ਕਿ ਇਸ ਸੰਘਰਸ਼ ਵਿੱਚ ਸੈਂਕੜੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਸਰਕਾਰ ਵਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਜਿਥੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੋਇਆ ਹੈ, ਉਥੇ ਹੀ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ।ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ ਕਰੀਬ 6 ਲੱਖ ਕਿਸਾਨਾਂ ਦਾ 4600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਸਾਡੀ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 9 ਫਸਲਾਂ ਦੀ ਖਰੀਦ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ ਸਿਰ ਅਦਾ ਕੀਤੀ ਹੈ।
                     ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਪ੍ਰਾਜੈਕਟ ਰਾਹੀਂ 2024 ਤੋਂ ਸਾਨੂੰ ਸਭ ਨੂੰ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰੋਜੈਕਟ ਰਾਹੀਂ 206 ਮੈਗਾਵਾਟ ਬਿਜਲੀ ਦਾ ਉਦਪਾਦਨ ਹੋਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੀਂ ਨੀਤੀ ਤਹਿਤ ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਅਤੇ ਵਧੀਆ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …