Wednesday, April 15, 2026

ਸਰਕਾਰ ਨੇ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਵੰਡੇ 28.36 ਕਰੋੜ – ਕੈਬਨਿਟ ਮੰਤਰੀ ਅਰੁਣਾ ਚੋਧਰੀ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਟੋਕੀਉ ਉਲੰਪਿਕਸ-2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਸੀਂ ਆਪਣੇ ਖਿਡਾਰੀਆਂ ਨੂੰ ਖੇਡ ਨੀਤੀ ਤੋਂ ਅਗਾਂਹ ਵਧ ਕੇ ਸੋਨ ਤਮਗ਼ਾ ਜਿੱਤਣ ਬਦਲੇ ਮਿਲਣ ਵਾਲੀ ਰਕਮ ਤੋਂ ਕਿਤੇ ਵੱਧ ਕੇ 2.51 ਕਰੋੜ ਰੁਪਏ ਦੀ ਰਾਸ਼ੀ ਕਾਂਸੀ ਦੇ ਤਮਗ਼ੇ ਲਈ ਹੀ ਦੇ ਦਿੱਤੀ ਅਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 50-50 ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ।ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ।ਸਰਕਾਰ ਨੇ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …