Monday, December 23, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ 75ਵੇਂ ਸੁਤੰਤਰਤਾ ਦਿਵਸ ਦੇ ਸੰਬੰਧ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ।13 ਤੋਂ 15 ਅਗਸਤ ਤੱਕ ਸਕੂਲ ਵਿਖੇ ਵੱਖ-ਵੱਖ ਪ੍ਰੋਗਰਾਮ ਕਰਵਾਏ ਹੋਏ, ਜਿੰਨਾਂ ਵਿੱਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਸਕੂਲ ਦੇ ਸੀਨੀਅਰ ਵਿੰਗ ਵਲੋਂ ਲੇਖ ਲਿਖਣ ਮੁਕਾਬਲੇ ‘ਚਤਕਰੀਬਨ 80 ਵਿਦਿਆਰਥੀਆਂ ਨੇ ਭਾਗ ਲਿਆ, ਜਦਕਿ ਚਾਰਟ ਮੇਕਿੰਗ ਮੁਕਾਬਲੇ ਵਿੱਚ 200 ਵਿਦਿਆਰਥੀ ਸ਼ਾਮਲ ਹੋਏ।ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ਵੱਖ-ਵੱਖ ਪ੍ਰਾਜੈਕਟ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਸ ਵਿੱਚ 50 ਵਿਦਿਆਰਥਆਂ ਨੇ ਭਾਗ ਲਿਆ।ਸਕੂਲ ਦੇ +1 ਅਤੇ +2 ਜਮਾਤ ਦੇ ਵਿਦਿਆਰਥੀਆਂ ਲਈ ਸੁਤੰਤਰਤਾ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸੇ ਦੌਰਾਨ ਸੀ.ਬੀ.ਐਸ.ਈ ਨਵੀਂ ਦਿੱਲੀ ਦੇ ਨਿਰਦੇਸ਼ਾਂ ਹੇਠ ‘ਆਨਲਾਈਨ ਰਾਸ਼ਟਰੀ ਗਾਨ ਦੇ ਗਾਇਨ’ ਮੁਕਾਬਲੇ ਵਿੱਚ 1000 ਦੇ ਕਰੀਬ ਵਿਦਿਆਰਥੀਆਂ ਅਤੇ 100 ਅਧਿਆਪਕ ਸ਼ਾਮਲ ਹੋਏ।
                  ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆਂ ਦੀ ਇਸ ਕਾਰਗੁਜ਼ਾਰੀ ਦੀ ਪ੍ਰਸੰਸਾ ਕੀਤੀ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …