ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿੳਰੋ) – ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਡੀ.ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਨਿਭਾਈ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਇਸ ਮੌਕੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …