ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 75ਵਾਂ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾਵਾਂ ਦੇ ਪ੍ਰਿੰਸੀਪਲਾਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਅਮਰਜੀਤ ਸਿੰਘ ਗਿੱਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇੰਟਰਨੈਸ਼ਨਲ ਸਕੂਲ ਪ੍ਰਿੰ: ਨਿਰਮਲਜੀਤ ਕੌਰ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰੀ ਗੀਤ ਅਤੇ ਰਾਸ਼ਟਰ ਗੀਤ ਦਾ ਗਾਇਨ ਵੀ ਕੀਤਾ ਗਿਆ। ਕੋਰੋਨਾ ਕਾਲ ਦੇ ਚੱਲਦਿਆਂ ਕੇਵਲ ਅਧਿਆਪਕ ਹੀ ਇਸ ਸਮਾਗਮ ’ਚ ਸ਼ਾਮਿਲ ਹੋਏ।ਨਿਰਮਲਜੀਤ ਕੌਰ ਨੇ ਕਿਹਾ ਕਿ ਸ਼ਹੀਦਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ’ਚ ਵਿਸ਼ੇਸ਼ ਯੋਗਦਾਨ ਪਾਉਣ ਦੀ ਅਪੀਲ ਕੀਤੀ।ਸੰਸਥਾ ਵਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਆਨਲਾਈਨ ਪੋਸਟਰ ਮੇਕਿੰਗ, ਫੈਂਸੀ ਡਰੈਸ, ਸਲੋਗਨ ਰਾਈਟਿੰਗ ਆਦਿ ਮੁਕਾਬਲੇ ਵੀ ਕਰਵਾਏ ਗਏ।
ਇਸ ਦੌਰਾਨ ਪਬਲਿਕ ਕਾਲਜ ਜੀ.ਟੀ ਰੋਡ ਦੇ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਅਜ਼ਾਦੀ ਦਾ ਅਰਥ ਕੇਵਲ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਹੀ ਨਹੀਂ ਹੈ, ਸਗੋਂ ਜ਼ਰੂਰਤ ਹੈ ਕਿ ਹੱਕਾਂ ਅਤੇ ਫਰਜ਼ਾਂ ਦੇ ਵਿਚਕਾਰ ਯੋਗ ਸੰਤੁਲਨ ਬਣਾ ਕੇ ਰੱਖਿਆ ਜਾਵੇ।ਪ੍ਰਿੰਸੀਪਲ ਗਿੱਲ ਨੇ ਤਿਰੰਗਾ ਲਹਿਰਾਇਆ ਅਤੇ ਸਲਾਮੀ ਦਿੱਤੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …