ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਵਲੋਂ ਦਰੱਖਤਾਂ ਦੀ ਲਗਾਤਾਰ ਹੋ ਰਹੀ ਕਟਾਈ ਤੇ ਚਿੰਤਾ ਪ੍ਰਗਟ ਕਰਦੇ ਹੋਏ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ।ਜਿਸ ਰਾਹੀਂ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਪੰਜਾਬ ਸੂਬੇ ਵਿਚ ਰੁੱਖਾਂ ਦੀ ਵੱਡੇ ਪੱਧਰ ‘ਤੇ ਕਟਾਈ ਕਾਰਨ ਵਾਤਾਵਰਣ ਦਿਨੋਂ ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ ਤੇ ਲੋਕਾਂ ਨੂੰ ਦਿਨੋਂ ਦਿਨ ਨਵੀਆਂ ਬਿਮਾਰੀਆਂ ਘੇਰ ਰਹੀਆਂ ਹਨ।ਇਸ ਦੀ ਤਾਜ਼ਾ ਮਿਸਾਲ ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਦੀ ਕਮੀ ਨੇ ਵੀ ਦਰੱਖਤਾਂ ਦੀ ਘਾਟ ਮਹਿਸੂਸ ਕਰਵਾ ਦਿੱਤੀ ਹੈ।ਉਨਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਰੁੱਖਾਂ ਨੂੰ ਬਚਾਉਣਾ ਬਹੁਤ ਜਰੂਰੀ ਹੈ।ਜੇਕਰ ਕਿਸੇ ਮਜ਼ਬੂਰੀ ਕਾਰਨ ਪੁਰਾਣੇ ਦਰੱਖਤਾਂ ਨੂੰ ਕੱਟਣ ਦੀ ਨੌਬਤ ਆਉਂਦੀ ਵੀ ਹੈ ਤਾਂ ਉਸ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ‘ਤੇ ਲਗਾਉਣ ਲਈ (ਰੀ ਪਲਾਂਟ) ਦੀ ਤਕਨੀਕ ਦਾ ਉਪਯੋਗ ਕੀਤਾ ਜਾਣਾ ਚਾਹੀਦਾ ਹੈ ।
ਆਰਗੇਨਾਈਜੇਸ਼ਨ ਦੇ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਉਨਾਂ ਦੀ ਸੰਸਥਾ ਵਲੋਂ ਲੋਕ ਭਲਾਈ ਦੇ ਹੋਰ ਕੰਮਾਂ ਦੇ ਨਾਲ ਨਾਲ ਪਿਛਲੇ ਮਹੀਨੇ ਤੋਂ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਚੱਲ ਰਹੀ ਹੈ ਅਤੇ ਹੁਣ ਵੀ ਵੱਖ ਵੱਖ ਜ਼ਿਲ੍ਹਿਆਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਜਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਨ ਕਿ ਪੰਜਾਬ ਨੂੰ ਮਾਰੂਥਲ ਬਣਨ ਤੋਂ ਰੋਕਣ ਲਈ ਦੂਜੇ ਸੂਬਿਆਂ ਵਾਂਗ ਸਖ਼ਤ ਕਾਨੂੰਨ ਬਣਾ ਕੇ ਰੁੱਖਾਂ ਦੀ ਕਟਾਈ ‘ਤੇ 10 ਸਾਲ ਤੱਕ ਪਾਬੰਦੀ ਲਗਾਈ ਜਾਵੇ।
ਇਸ ਮੌਕੇ ਵਾਈਸ ਪ੍ਰਧਾਨ ਤਰਨਪ੍ਰੀਤ ਸਿੰਘ, ਸੈਕਟਰੀ ਵਿਕਰਾਂਤ ਕੁਮਾਰ, ਸਹਾਇਕ ਖਜ਼ਾਨਚੀ ਦੀਪਕ ਗਰਗ, ਨਵੀਨ ਬਾਂਸਲ ਅਤੇ ਹੋਰ ਮੈਂਬਰ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …