ਐਨ.ਆਰ.ਆਈ, ਆਰ.ਟੀ.ਆਈ ਅਤੇ ਸਰਵਿਸ ਡੋਰ ਸਟੈਪ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ
ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਲ ਤਰੀਕੇ ਅਤੇ ਸਮੇਂ ਸਿਰ ਉਨ੍ਹਾਂ ਦੇ ਘਰ ਹੀ ਹਰ ਸਰਕਾਰੀ ਸੇਵਾ
ਮੁਹੱਈਆ ਕਰਵਾਉਣ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁਟਦੇ ਹੋਏ ਐਨ.ਆਰ.ਆਈ, ਆਰ.ਟੀ.ਆਈ ਅਤੇ ਸਰਵਿਸ ਡੋਰ ਸਟੈਪ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਗਿਆ ਹੈ।ਇਸ ਤੋਂ ਇਲਾਵਾ ਸੇਵਾ ਕੇਂਦਰ ਵਲੋਂ ਪ੍ਰਾਈਵੇਟ ਹਸਪਤਾਲ ਵਿੱਚ ਮੌਕੇ ਤੇ ਜਨਮ/ਮੌਤ ਸਰਟੀਫਿਕੇਟ ਜਾਰੀ ਕਰਨ ਦੀ ਸੇਵਾ ਵੀ ਲਾਂਚ ਕੀਤੀ ਗਈ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਸਮੇਂ ਜਿਲ੍ਹਾ ਕਪੂਰਥਲਾ ਵਿੱਚ 20 ਸੇਵਾ ਕੇਂਦਰ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਸੇਵਾ ਕੇਂਦਰਾਂ ਤੋਂ 332 ਪ੍ਰਕਾਰ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵਾਧਾ ਕਰਦੇ ਹੋਏ ਸਰਕਾਰ ਵਲੋਂ ਹੋਰ ਸੇਵਾਵਾਂ ਸੇਵਾ ਕੇਂਦਰਾਂ ਨਾਲ ਜੋੜੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇੱਕ ਹੋਰ ਸੇਵਾ ਸੂਚਨਾ ਦੇ ਅਧਿਕਾਰ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸਿਕਾਇਤਾਂ ਵਿਭਾਗ ਵਲੋਂ ਆਨਲਾਈਨ ਆਰ.ਟੀ.ਆਈ ਪੋਰਟਲ www.rti.punjab.gov.in ਦੀ ਸੁਰੂਆਤ ਕੀਤੀ ਜਾ ਰਹੀ ਹੈ।
ਲੋਕਾਂ ਨੂੰ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚ ਬੱਚੇ ਦਾ ਜਨਮ ਹੋਣ ਤੇ ਜਨਮ ਸਰਟੀਫਿਕੇਟ ਅਤੇ ਕਿਸੇ ਦੀ ਹੋਣ ‘ਤੇ ਮੌਤ ਸਰਟੀਫਿਕੇਟ ਵੀ ਹਸਪਤਾਲ ਤੋਂ ਹੀ ਮੌਕੇ ਤੇ ਪ੍ਰਾਪਤ ਹੋ ਜਾਵੇਗਾ।
Punjab Post Daily Online Newspaper & Print Media