ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ ਤੋਂ ਬਚਾਅ ਲਈ ਜਿਲ੍ਹੇ ਵਿੱਚ ਲੋਕਾਂ ਦੀ ਵੈਕਸੀਨੇਸ਼ਨ 3.25 ਲੱਖ ਤੋਂ ਟੱਪ ਗਈ ਹੈ। ਵੈਕਸੀਨੇਸ਼ਨ
ਲਗਵਾਉਣ ਪ੍ਰਤੀ ਸਿਹਤ ਵਿਭਾਗ ਲੋਕਾਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕਰ ਰਿਹਾ ਹੈ ਤੇ ਲੋਕ ਵੈਕਸੀਨੇਸ਼ਨ ਲਗਵਾਉਣ ਲਈ ਅੱਗੇ ਵੀ ਆ ਰਹੇ ਹਨ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਵਿਚ ਵੈਕਸੀਨੇਸ਼ਨ ਦਾ ਅੰਕੜਾ 3 ਲੱਖ ਦੇ ਪਾਰ ਪਹੁੰਚ ਗਿਆ ਹੈ।ਹੁਣ ਤੱਕ ਜਿਲੇ ਵਿਚ 326001 ਲੋਕਾਂ ਦਾ ਟੀਕਾਕਰਨ ਹੋਇਆ ਹੈ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੇ ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਕਰਨ ਵਿਚ ਪੂਰਾ ਸਹਿਯੋਗ ਦੇ ਰਹੀਆਂ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਇਹ ਵੈਕਸੀਨ ਲੈ ਸਕਦੀਆਂ ਹਨ ਤੇ ਇਹ ਬਿਲਕੁੱਲ ਸੁਰੱਖਿਅਤ ਹੈ ।
ਉਨਾਂ ਇਹ ਵੀ ਕਿਹਾ ਕਿ ਸੈਂਪਲਿੰਗ ਦਾ ਅੰਕੜਾ ਵੀ 5.50 ਲੱਖ ਨੂੰ ਪਾਰ ਕਰ ਗਿਆ ਹੈ।ਜਿਲੇ ਵਿਚ ਸੈਂਪਲਿੰਗ ਪ੍ਰਕਿਰਿਆ ਵੀ ਬਹੁਤ ਤੇਜੀ ਨਾਲ ਚੱਲ ਰਹੀ ਹੈ।16 ਅਗਸਤ ਤੱਕ ਜਿਲੇ ਵਿੱਚ 5.50 ਲੱਖ ਤੋਂ ਵੱਧ ਲੋਕਾਂ ਦੀ ਸੈਂਪਲਿੰਗ ਹੋ ਚੁੱਕੀ ਹੈ।ਉਨ੍ਹਾਂ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਭੀੜ ਭਾੜ ਵਾਲੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ ਅਤੇ ਬਾਰ-ਬਾਰ ਹੱਥ ਧੋਣ ਦੀ ਅਪੀਲ ਵੀ ਕੀਤੀ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media