ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਅੱਜ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ 4.35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ।ਇਸ ਸ਼ੈਡ ਨਾਲ ਹੁਣ ਸ਼ਹਿਰ ਵਾਸੀਆਂ ਨੂੰ ਮ੍ਰਿਤਕਾਂ ਦੇ ਦਾਹ ਸੰਸਕਾਰ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਦੌਰਾਨ ਉਨ੍ਹਾਂ ਇਸ ਕੰਮ ਨੂੰ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਐਮ.ਸੀ ਚੇਤ ਰਾਮ ਰਤਨ, ਐਮ.ਸੀ ਕੁਲਵੰਤ ਕੌਰ, ਐਮ.ਸੀ ਪਰਵੀਨ ਭਾਟੀਆ, ਐਮ.ਸੀ ਬਲਵਿੰਦਰ ਭੂੰਬਲਾ, ਜਸਵੀਰ ਬਡਵਾਲ, ਰੋਮੀ ਖੋਸਲਾ, ਰੋਹਿਤ ਚੋਪੜਾ, ਰਾਮਜੀ ਦਾਸ, ਲਲਿਤ ਸ਼ਰਮਾ ਤੋਂ ਇਲਾਵਾ ਸ਼ਮਸ਼ਾਨਘਾਟ ਕਮੇਟੀ ਦੇ ਮੈਂਬਰ ਟੋਨੀ ਸਰੀਨ, ਅਜੇ ਸਰੀਨ, ਵਰਿੰਦਰ ਸਰੀਨ, ਪਰਵੀਨ ਸਰੀਨ, ਲਾਡੀ ਭੁੱਚਰ ਤੇ ਹੋਰ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media