ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਭਿੰਡਰਾਂ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵਿਚ ਨੌਂਵੀਂ ਜਮਾਤ ਦੀ ਸਾਨੀਆ ਅੱਵਲ ਰਹੀ ਹੈ।ਸਕੂਲ ਮੁਖੀ ਗੀਤੂ ਰਾਣੀ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੇ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ, ਉਪ ਜਿਲਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਨੋਡਲ ਅਫਸਰ ਕਿਰਨ ਬਾਲਾ ਤੇ ਬਲਾਕ ਨੋਡਲ ਅਫਸਰ ਤਨਵੀਰ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰਵਾਏ ਗਏ।ਉਨ੍ਹਾਂ ਕਿਹਾ ਕਿ ਭਾਸ਼ਣ ਮੁਕਾਬਾਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਨੋਡਲ ਅਫਸਰ ਅਨੁਰਾਧਾ ਤੇ ਗਾਈਡ ਅਧਿਆਪਕ ਅਮਰੀਕ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਨੌਂਵੀਂ ਜਮਾਤ ਦੀ ਸਾਨੀਆ ਨੇ, ਦੂਸਰਾ ਸਥਾਨ ਦਸਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ ਨੇ ਅਤੇ ਤੀਸਰਾ ਸਥਾਨ ਨੌਂਵੀਂ ਜਮਾਤ ਦੀ ਜਸ਼ਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।ਸਕੂਲ ਮੁੱਖੀ ਵਲੋਂ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Check Also
ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ …