ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਵਸ ਮੌਕੇ ਕੀਤੇ ਐਲਾਨ ਜਿਸ ਵਿੱਚ ਉਨ੍ਹਾਂ ਨੇ 31
ਮਾਰਚ 2021 ਤੱਕ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਕਾਰਪੋਰੇਸ਼ਨ ਵਲੋਂ ਦਿੱਤੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ‘ਤੇ ਲੀਕ ਫੇਰਨ ਦਾ ਐਲਾਨ ਕੀਤਾ ਗਿਆ ਸੀ।ਉਸ ਅਨੁਸਾਰ ਕਾਰਪੋਰੇਸ਼ਨ ਨੇ 10151 ਕਰਜ਼ਦਾਰਾਂ ਦੇ 41.48 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਹਨ।ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਮੋਹਨ ਲਾਲ ਸੂਦ ਨੇ ਦੱਸਿਆ ਕਿ ਇਸ ਨਾਲ ਕੋਰੋਨਾ ਦੀ ਮਹਾਂਮਾਰੀ ਕਾਰਨ ਛੋਟੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹੇ ਹਨ ਅਤੇ ਹੁਣ ਵੀ ਉਨਾਂ ਨੇ ਕਾਰਪੋਰੇਸ਼ਨ ਵਲੋਂ ਦਿੱਤੇ ਗਏ ਸੁਝਾਅ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਇਹ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਪੋਰੇਸ਼ਨ ਰਾਹੀਂ 50 ਹਜ਼ਾਰ ਤੱਕ ਦਾ ਕਰਜ਼ਾ ਮੁਆਫ ਕਰਕੇ 14260 ਕਰਜ਼ਦਾਰਾਂ ਨੂੰ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਸੀ।ਉਨਾਂ ਦੱਸਿਆ ਕਿ ਇਸ ਤਰ੍ਹਾਂ ਇਸ ਸਰਕਾਰ ਦੌਰਾਨ ਕਾਰਪੋਰੇਸ਼ਨ ਵਲੋਂ 86.89 ਕਰੋੜ ਰੁਪਏ ਦੇ ਕਰਜੇ ਮੁਆਫ ਕੀਤੇ ਗਏ ਹਨ।ਇੰਜੀ: ਸੂਦ ਨੇ ਦੱਸਿਆ ਕਿ ਕਰਜ਼ਾ ਮੁਆਫੀ ਦੇ ਨਾਲ ਨਾਲ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਵਲੋਂ ਚਲਾਈ ਰੋਜ਼ਗਾਰ ਮੁਹਿੰਮ ਦੌਰਾਨ ਸ੍ਰੀ ਗੁਰੀੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਮੌਕੇ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 2116 ਲਾਭਪਾਤਰੀਆਂ ਨੂੰ 22.94 ਕਰੋੜ ਰੁਪਏ ਦਾ ਕਰਜ਼ਾ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਦਿੱਤੀ ਹੈ।ਉਨਾਂ ਦੱਸਿਆ ਕਿ ਕਾਰਪੋਰੇਸ਼ਨ ਆਪਣੇ ਸਥਾਪਨਾ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ ਅਤੇ ਇਸ ਦੌਰਾਨ ਸਾਡਾ ਟੀਚਾ ਸਿੱਧਾ ਕਰਜਾ ਸਕੀਮ ਅਧੀਨ 5 ਕਰੋੜ ਦੇ ਕਰਜ਼ੇ ਤੋਂ ਵਧਾ ਕੇ 10 ਕਰੋੜ ਤੱਕ ਦੇ ਕਰਜ਼ੇ ਦੇਣਾ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media