ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿ ਦੇ ਲਾਹੌਰ ਸ਼ਹਿਰ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ
ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਕੀਤੀ ਗਈ ਭੰਨਤੋੜ ’ਤੇ ਅਫ਼ਸੋਸ ਜਾਹਿਰ ਕਰਦਿਆਂ, ਇਸ ਨੂੰ ਜਾਹਲ ਲੋਕਾਂ ਦਾ ਸ਼ਰਮਨਾਕ ਕਾਰਾ ਦੱਸਿਆ ਹੈ।ਛੀਨਾ ਨੇ ਲਾਹੌਰ (ਪਾਕਿਸਤਾਨ) ’ਚ ਸ਼ਾਹੀ ਕਿਲ੍ਹੇ ਵਿੱਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਇਹ ਤੀਜ਼ੀ ਵਾਰ ਹੈ, ਜਦੋਂ ਇਸ ਆਦਮ ਕਦ ਬੁੱਤ ਨੂੰ ਨੁਕਸਾਨ ਪਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਇੱਕ ਅਜਿਹਾ ਸਿੱਖ ਮਹਾਰਾਜਾ ਸੀ, ਜਿਨ੍ਹਾਂ ਦੇ ਰਾਜ ’ਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਹਰੇਕ ਇਨਸਾਨ ਨੂੰ ਬਰਾਬਰਤਾ ਦਾ ਹੱਕ ਹਾਸਲ ਸੀ ਅਤੇ ਉਨ੍ਹਾਂ ਦੇ ਸ਼ਾਸ਼ਨਕਾਲ ਸਮੇਂ ਸਿੱਖ ਧਰਮ ਤੋਂ ਇਲਾਵਾ ਹੋਰਨਾਂ ਧਰਮਾਂ ਲੋਕ ਰਾਜ ਦਰਬਾਰ ’ਚ ਆਪਣੀਆਂ ਸੇਵਾਵਾਂ ਨਿਭਾਉਂਦੇ ਸਨ।
ਛੀਨਾ ਨੇ ਕਿਹਾ ਕਿ ਸ਼ੇਰੇ ਪੰਜਾਬ ਨੇ ਧਰਮ ਨਿਰਪੱਖਤਾ ਦੀ ਮਿਸਾਲ ਪੈਦਾ ਕਰਦਿਆਂ ਹੋਰਨਾਂ ਜਾਤਾਂ ਅਤੇ ਧਰਮਾਂ ਦਾ ਵੱਡਾ ਸਤਿਕਾਰ ਕੀਤਾ ਅਤੇ ਦੀਨ ਮਜ਼ਲੂਮਾਂ ਦੀ ਹਰੇਕ ਸੁੱਖ ਦੁੱਖ ਦੀ ਘੜੀ ’ਚ ਬਾਂਹ ਫੜ੍ਹੀ।
ਉਨ੍ਹਾਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਕਾਰਜ਼ ਕਰਨ ਵਾਲੇ ਸਿੱਖ ਸ਼ਾਸਕ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਮਨੁੱਖਤਾ ਦਾ ਘਾਣ ਹੈ। ਉਨ੍ਹਾਂ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਬੁੱਤ ਦੀ ਨਿਰਾਦਰੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media