ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਐਨ.ਐਸ.ਐਸ ਵਲੰਟੀਅਰ ਨੇ ‘ਫਿੱਟ ਇੰਡੀਆ ਰਨ’ ’ਚ ਹਿੱਸਾ ਲਿਆ।
ਇਹ ਦੌੜ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਜ਼ਲਿਆ ਵਾਲਾ ਬਾਗ ਵਿਖੇ ਆਯੋਜਿਤ ਕੀਤੀ ਗਈ।
ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੌੜ ਦਾ ਮੁੱਖ ਮੰਤਵ ਜਨਤਾ ਨੂੰ ਸਰੀਰਿਕ ਫਿਟਨੈਸ ਲਈ ਉਤਸ਼ਾਹਿਤ ਕਰਨਾ ਸੀ ਤਾਂ ਜੋ ਕੋਰੋਨਾ ਮਹਾਮਾਰੀ ਕਾਲ ਦੌਰਾਨ ਉਹ ਆਪਣੇ ਆਪ ਨੂੰ ਸਿਹਤਯਾਬ ਰੱਖ ਸਕਣ ਅਤੇ ਨਾਲ ਹੀ ਨਾਲ ਆਪਣਾ ਮਾਨਸਿਕ ਸੰਤੁਲਨ ਵੀ ਬਰਕਰਾਰ ਰੱਖ ਸਕਣ।
ਇਸ ਦੌੜ ’ਚ ਕਾਲਜ ਦੇ 40 ਦੇ ਕਰੀਬ ਐਨ.ਐਸ.ਐਸ ਵਲੰਟੀਅਰਜ਼ ਨੇ ਪ੍ਰੋਗਰਾਮ ਕੋਆਰਡੀਨੇਟਰ ਡਾ. ਸਤਿੰਦਰ ਢਿੱਲੋਂ ਦੀ ਯੋਗ ਅਗਵਾਈ ’ਚ ਹਿੱਸਾ ਲਿਆ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media