Monday, July 28, 2025
Breaking News

ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

PPN1011201406
ਬਠਿੰਡਾ, 10 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਐਸ.ਐਸ.ਡੀ.ਕ੍ਰਿਸ਼ਨਾ ਵਾਟਿਕਾ ਸੀਨੀਅਰ ਸੰਕੈਡਰੀ ਸਕੂਲ ਬਠਿੰਡਾ ਵਿਖੇ ਨੈਸ਼ਨਲ ਲੀਗਲ ਸਰਵਿਸ ਦਿਵਸ ਅੱਜ ਮਨਾਇਆ।ਇਸ ਮੌਕੇ ‘ਤੇ ਬੋਲਦਿਆਂ ਮੁੱਖ ਮਹਿਮਾਨ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕਿਹਾ ਹਰ ਸਾਲ ਨਵੰਬਰ 9 ਦਾ ਦਿਹਾੜਾ ਦੇਸ ਭਰ ਵਿਚ ਬੜੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਤੇਜਵਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਸਕੂਲੀ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਇੱਕ ਸੈਮੀਨਾਰ ਦੌਰਾਨ ਜਾਗਰੂਕ ਕਰਵਾਇਆ ਗਿਆ।ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਸ੍ਰੀਮਤੀ ਜਸਬੀਰ ਕੌਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ  ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜਿਵੇਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ, 357-ਏ ਸੀ.ਆਰ.ਪੀ.ਸੀ, ਫੰਡਾਮੈਂਟਲ ਡਿਊਟੀ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਉਨਾਂ ਨੇ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤਵਾਂ ਬਾਰੇ, ਰਾਇਟ ਟੂ ਸਰਵਿਸ ਐਜੂਕੇਸ਼ਨ ਬਾਰੇ ਅਤੇ ਵੱਖ-ਵੱਖ ਕਾਨੂੰਨ ਦੇ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 6 ਦਸੰਬਰ 2014 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਗੰਭੀਰ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਇਸ ਲੋਕ ਅਦਾਲਤ ਵਿਚ ਸੁਣਵਾਈ ਲਈ ਰੱਖੇ ਜਾਣਗੇ। ਇਸ ਮੌਕੇ ਤੇ ਪ੍ਰਚਾਰ ਸਮਗਰੀ ਵੀ ਵੰਡੀ ਗਈ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply