ਨਵਾਂਸ਼ਹਿਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ
ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਏ ਕਰਵਾਏ ਜਾ ਰਹੇ ਹਨ, ਜਿਸ ਦਾ ਅਨੇਕਾਂ ਨੌਜਵਾਨ ਲਾਭ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵੱਲੋਂ ਪਲਸਮੈਂਟ ਕੈਂਪ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਬਿਊਰੋ ਵਿਚ ਹਰੇਕ ਮੰਗਲਵਾਰ ਅਤੇ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ, ਜਿਸ ਵਿਚ ਕੰਪਨੀਆਂ ਵੱਲੋਂ ਮੌਕੇ ’ਤੇ ਹੀ ਪ੍ਰਾਰਥੀਆਂ ਦੀ ਇੰਟਰਵਿਊ ਲੈ ਕੇ ਚੋਣ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਬੀਤੇ ਹਫ਼ਤੇ ਲੱਗੇ ਦੋ ਪਲੇਸਮੈਂਟ ਕੈਂਪਾਂ ਵਿੱਚ 6 ਕੰਪਨੀਆਂ ਨੇ ਭਾਗ ਲੈਂਦਿਆਂ 149 ਪ੍ਰਾਰਥੀਆਂ ਵਿਚੋਂ 92 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਪਲੇਸਮੈਂਟ ਕੈਂਪਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ‘ਤੇ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media