Tuesday, October 27, 2026

ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟਾਂ ਦੇ ਹੋਵੇਗੀ ਕਾਰਵਾਈ – ਗੁਰਸਿਮਰਨ ਢਿਲੋਂ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਜਿਹੜਾ ਵੀ ਵਾਹਨ ਚਾਲਕ ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟਾਂ ਦੇ ਰੋਡ ‘ਤੇ ਸਫਰ ਕਰਦਾ ਪਾਇਆ ਜਾਂਦਾ ਹੈ, ਤਾਂ ਉਨ੍ਹਾਂ ਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ।ਰਜਿਸਟਰਿੰਗ ਅਥਾਰਟੀ (ਐਮ) ਪਠਾਨਕੋਟ ਕਮ ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿਲੋਂ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੋ ਵੀ ਵਾਹਨ ਚਾਲਕ ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟਾਂ ਦੇ ਰੋਡ ਤੇ ਸਫਰ ਕਰਦਾ ਪਾਇਆ ਜਾਂਦਾ ਹੈ, ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਮੋਟਰ ਵਹੀਕਲ ਐਕਟ 1988 ਦੇ ਸੈਕਸ਼ਨ 41 ਅਤੇ ਕੇਂਦਰ ਮੋਟਰ ਵਹੀਕਲ ਨਿਯਮ 1989 ਦੀ ਧਾਰਾ 50 ਅਨੁਸਾਰ ਹਰੇਕ ਵਾਹਨ ਤੇ ਹਾਈ ਸਿਕਉਰਟੀ ਨੰਬਰ ਪਲੇਟ ਲਗਾਉਂਣਾ ਜਰੂਰੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਰਚਾ ਵਿੱਚ ਹੈ ਕਿ ਕੁੱਝ ਸ਼ਰਾਰਤੀ ਤੱਤਾਂ ਵੱਲੋਂ ਫਰਜ਼ੀ ਨੰਬਰ ਪਲੇਟਾਂ ਬਣਾਉਣ ਦਾ ਕੰਮਕਤਜ਼ ਕੀਤਾ ਜਾ ਰਿਹਾ ਹੈ, ਜੋ ਕਿ ਅਪਰਾਧ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਦੋਰਾਨ ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟਾਂ ਦੇ ਚੱਲ ਰਹੇ ਜੋ ਵਾਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਰ ਕੋਈ ਵਾਹਨ ਪਹਿਲੀ ਵਾਰ ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟ ਦੇ ਫੜਿਆ ਜਾਂਦਾ ਹੈ ਤਾਂ ਉਸ ਨੂੰ ਮੋਕੇ ‘ਤੇ ਹੀ 2000 ਰੁਪਏ ਜੁਰਮਾਨਾ ਤੇ ਦੂਸਰੀ ਵਾਰ ਫੜਿਆ ਜਾਂਦਾ ਹੈ ਤਾਂ 3000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਈ ਸਿਕਉਰਟੀ ਨੰਬਰ ਪਲੇਟ ਲਗਾਉਂਣ ਲਈ www.punjabhsrp.in ਤੇ ਵੀ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …