ਕਪੂਰਥਲਾ, 19 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਵੱਖ-ਵੱਖ ਸੜਕ ਹਾਦਸਿਆਂ ਵਿੱਚ ਮਾਰੇ ਗਏ ਮ੍ਰਿਤਕਾਂ ਦੇ
ਪਰਿਵਾਰਾਂ ਨੂੰ 8 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।
ਮਹੇਸ਼ ਕੁਮਾਰ ਸ਼ਰਮਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਦੱਸਿਆ ਕਿ ਧਾਰਾ 304-ਏ ਆਈ.ਪੀ.ਸੀ ਦੇ 4 ਕੇਸਾਂ ਵਿੱਚ ਅਨਟਰੇਸਡ ਰਿਪੋਰਟ ਜ਼ਿਨ੍ਹਾਂ ਵਿੱਚ ਦੁਰਘਟਨਾ ਕਰਨ ਵਾਲੇ ਗੱਡੀ ਅਤੇ ਡਰਾਈਵਰ ਦੀ ਕੋਈ ਪਛਾਣ ਨਹੀਂ ਹੋ ਸਕੀ ਅਤੇ ਅਜਿਹੇ ਕੇਸਾਂ ਵਿੱਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਵਲੋਂ ਪੰਜਾਬ ਵਿਕਟਮ ਕੰਪਨਸੈਸ਼ਨ ਸਕੀਮ 2017 ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਮੁਆਵਜ਼ਾ ਦੇਣ ਲਈ ਬਿਨੈ ਕੀਤੀ ਗਈ ਸੀ।
ਇਨ੍ਹਾਂ ਦਰਖਾਸਤਾਂ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਕਾਰਵਾਈ ਕਰਦੇ ਹੋਏ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਵਲੋਂ 2-2 ਲੱਖ ਰੁਪਏ ਪ੍ਰਤੀ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਕੁੱਲ 8 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੋਹਾਲੀ) ਵਲੋਂ 2 ਦਿਨਾਂ ‘ਚ 8 ਲੱਖ ਰੁਪਏ ਦੀ ਗ੍ਰਾਂਟ ਮੁਆਵਜ਼ਾ ਦੇਣ ਲਈ ਭੇਜੀ।
ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਧੰਨਵਾਦ ਕੀਤਾ ਗਿਆ ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media