ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 5 ਸਤੰਬਰ ਨੂੰ ਦਿੱਲੀ ਮੋਰਚੇ ਵੱਲ ਕੂਚ ਕਰਨ ਲਈ
ਅੱਜ ਜਥੇਬੰਦੀ ਦੇ ਮੁੱਖ ਦਫਤਰ ਚੱਬਾ ਵਿਖੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਮੇਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਅੱਜ ਮੁੱਖ ਦਫਤਰ ਵਿਖੇ ਜਿਲ੍ਹਾ ਅੰਮ੍ਰਿਤਸਰ ਦੇ 15 ਜੋਨਾਂ ਤੋਂ ਪਹੁੰਚੇ ਹੋਏ ਜੋਨ ਪ੍ਰਧਾਨ, ਸਕੱਤਰ ਤੇ ਹੋਰ ਸੀਨੀਅਰ ਆਗੂਆਂ ਨੇ ਦਿੱਲੀ ਮੋਰਚੇ ਨੂੰ ਹੋਰ ਤੇਜ਼ ਤੇ ਮਜ਼ਬੂਤ ਕਰਨ ਲਈ ਪਿੰਡ ਪੱਧਰ ‘ਤੇ ਮੀਟਿੰਗਾਂ ਕਰਨ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਜੋ ਕਿ ਪਿੰਡ ਪੱਧਰ ‘ਤੇ ਵੱਡੀ ਲਾਮਬੰਦੀ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੂੰ ਦਿੱਲੀ ਮੋਰਚੇ ਵਿੱਚ ਪਹੁੰਚਣ ਲਈ ਤਿਆਰੀ ਕਰਵਾਉਣਗੇ ਤੇ ਟਰੈਕਟਰ ਟਰਾਲੀਆਂ ਦਾ ਵੱਡਾ ਕਾਫ਼ਲਾ ਲੈ ਕੇ 5 ਸਤੰਬਰ ਨੂੰ ਦਿੱਲੀ ਮੋਰਚੇ ਵੱਲ ਰਵਾਨਾ ਹੋਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਬਾਰਡਰਾਂ ਤੇ ਚੱਲ ਰਿਹਾ ਅੰਦੋਲਨ 9 ਮਹੀਨੇ ਦੇ ਕਰੀਬ ਪਹੁੰਚ ਗਿਆ ਹੈ ਜੋ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ।ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਲਗਾਤਾਰ ਅਣਗੌਲਿਆ ਕਰਕੇ ਇਸ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।ਮੋਦੀ ਸਰਕਾਰ ਲਗਾਤਾਰ ਟਾਲਮਟੋਲ ਦੀ ਨੀਤੀ ਤੇ ਚੱਲ ਕੇ ਦੇਸ਼ ਦੇ ਜਲ, ਜੰਗਲ, ਜ਼ਮੀਨ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ।ਪਰ ਦੇਸ਼ ਦੇ ਕਿਸਾਨ ਮਜ਼ਦੂਰ ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਤੋਂ ਬਗੈਰ ਅੰਦੋਲਨ ਸਮਾਪਤ ਨਹੀਂ ਕਰਨਗੇ।ਉਨਾਂ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ, ਫ਼ਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਵਾਲਾ ਐਮ.ਐਸ.ਪੀ ਕਾਨੂੰਨ ਲਾਗੂ ਕੀਤਾ ਜਾਵੇ, ਬਿਜਲੀ ਸੋਧ ਬਿਲ 2020 ਤੇ ਪਰਾਲੀ ਪ੍ਰਦੂਸ਼ਣ ਐਕਟ ਰੱਦ ਕੀਤੇ ਜਾਣ।
ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ ਸਿੰਘ ਮਾਨ, ਡਾ. ਕੰਵਰਦਲੀਪ ਸਿੰਘ, ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ, ਚਰਨਜੀਤ ਸਿੰਘ ਸ਼ਫੀਪੁਰ, ਅਮੋਲਕ ਸਿੰਘ ਨਰਾਇਣਗੜ੍ਹ, ਅਜੀਤ ਸਿੰਘ ਠੱਠੀਆਂ, ਹਰਬਿੰਦਰ ਸਿੰਘ ਭਲਾਈਪੁਰ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਸਵਿੰਦਰ ਸਿੰਘ ਰੂਪੋਵਾਲੀ, ਗੁਰਭੇਜ ਸਿੰਘ ਝੰਡੇ, ਗੁਰਦੇਵ ਸਿੰਘ ਗੱਗੋਮਾਹਲ, ਮੁਖਤਾਰ ਸਿੰਘ ਭੰਗਵਾਂ, ਕੁਲਜੀਤ ਸਿੰਘ ਕਾਲੇ ਘਨੂਪੁਰ, ਕੁਲਵੰਤ ਸਿੰਘ ਕਾਕੜ, ਕੁਲਵੰਤ ਸਿੰਘ ਰਾਜਾਤਾਲ, ਰਾਜ ਸਿੰਘ ਤਾਜੇਚਕ, ਅਵਤਾਰ ਸਿੰਘ ਵੰਨਚੜੀ ਆਦਿ ਆਗੂ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media