Sunday, September 27, 2026

ਪਰਕਸ ਵਲੋਂ ਇੰਗਲੈਂਡ ਨਿਵਾਸੀ ਐਸ.ਬਲਵੰਤ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਇੰਗਲੈਂਡ ਨਿਵਾਸੀ ਐਸ.ਬਲਵੰਤ ਦੇ ਚਲਾਣੇ ‘ਤੇ ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. (ਪਰਕਸ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਐਸ.ਬਲਵੰਤ ਇਕ ਚੰਗੇ ਲੇਖਕ ਤੇ ਪ੍ਰਕਾਸ਼ਕ ਹੋਣ ਦੇ ਨਾਲ-ਨਾਲ ਇੱਕ ਚੰਗੇ ਸਮਾਜ ਸੇਵੀ ਵੀ ਸਨ।ਉਨ੍ਹਾਂ ਨੇ ਦਰਜ਼ਨ ਤੋਂ ਵੱਧ ਪੰਜਾਬੀ, ਹਿੰਦੀ ਤੇ ਅੰਗਰਜ਼ੀ ਦੀਆਂ ਪੁਸਤਕਾਂ ਲਿਖੀਆਂ।ਉਨਾਂ ਨੂੰ ਕਈ ਸੰਸਥਾਵਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵਲੋਂ ਪੰਜਾਬੀ, ਹਿੰਦੀ ਤੇ ਅੰਗ਼ਰੇਜੀ ਸਾਹਿਤ ਅਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਲਈ ਹਮੇਸ਼ਾਂ ਯਾਦ ਰਹਿਣਗੇ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …