ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਸਭ ਤੋਂ ਪੁਰਾਣੀ ਅਤੇ ਸਿਰਕੱਢ ਸੰਸਥਾ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ
(ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ ਤੇ ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਦੇ ਨਿਰਦੇਸ਼ਾਂ ਤਹਿਤ ਸਕੂਲ ਵਿੱਚ ਚੱਲ ਰਹੇ ਐਨ.ਸੀ.ਸੀ ਯੂਨਿਟਾਂ ਦੇ ਆਰਮੀਵਿੰਗ ਅਤੇ ਏਅਰਵਿੰਗ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ‘ਆਜ਼ਾਦੀ ਦਾ ਮਹਾਉਤਸਵ’ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਲੈਫ਼ਟੀਨੈਂਟ ਜਤਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਪ੍ਰਿਸੀਪਲ ਸੁਮਨ ਲਤਾ ਵਲੋਂ ਸਕੂਲ ਵਿੱਚ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ।ਲੈਫ਼ਟੀਨੈਂਟ ਜਤਿੰਦਰ ਕੁਮਾਰ, ਫਲਾਇੰਗ ਅਫ਼ਸਰ ਵਿਨੋਦ ਰਾਵਲ ਅਤੇ ਸਕੂਲ ਦੇ ਸੀਨੀਅਰ ਅੰਡਰ ਅਫ਼ਸਰ ਸੁਖਵਿੰਦਰ ਸਿੰਘ ਵਲੋਂ ਕੌਮੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ।ਸਕੂਲ ਦੀ ਬਿਗੁਲ ਤੇ ਬੈਂਡ ਪਾਰਟੀ ਵਲੋਂ ਰਾਸ਼ਟਰੀ ਗਾਨ ਨਾਲ ਧੁਨ ਵਜਾ ਕੇ ਵਧੀਆ ਪ੍ਰਦਰਸ਼ਨ ਕੀਤਾ ਗਿਆ।ਐਨ.ਸੀ.ਸੀ ਕੈਡਿਟਾਂ ਤੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਲੈਫ਼: ਜਤਿੰਦਰ ਕੁਮਾਰ ਅਤੇ ਪ੍ਰਿੰ: ਸੁਮਨ ਲਤਾ ਵਲੋਂ ਮਹਾਨ ਸ਼ਹੀਦਾਂ ਨੂੰ ਯਾਦ ਅਤੇ ਕੋਟਿ ਕੋਟਿ ਪ੍ਰਣਾਮ ਕਰਦੇ ਹੋਏ ਨਿੱਘੀ ਸਰਧਾਂਜਲੀ ਵੀ ਦਿੱਤੀ ਗਈ।ਬਟਾਲੀਅਨ ਤੋਂ ਉਚੇਚੇ ਤੌਰ ‘ਤੇ ਪਹੁੰਚੇ ਹੌਲਦਾਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹੲ ਅਤੇ ਸਾਰਿਆਂ ਨੂੰ ਲੱਡੂ ਵੀ ਵੰਡੇ ਗਏ।ਅੰਤ ਵਿੱਚ ਲੈਕ: ਰਾਜੀਵ ਰਤਨ ਨੇ ਸਾਰਿਆਂ ਦਾ ਧੰਨਵਾਦ ਕੀਤਾ।ਇਸ ਉਪਰੰਤ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਸਮਰਾਲਾ ਦੇ ਤਹਿਸੀਲ ਪੱਧਰੀ ਪ੍ਰੋਗਰਾਮ ਵਿੱਚ ਵੀ ਹਿੱਸਾ ਲਿਆ।
ਇਸ ਮੌਕੇ ਦੋਨਾਂ ਵਿੰਗਾਂ ਦੇ ਐਨ.ਸੀ.ਸੀ ਅਫ਼ਸਰਾਂ ਲੈਫ਼: ਜਤਿੰਦਰ ਕੁਮਾਰ ਅਤੇ ਫਲਾਈਂਗ ਅਫ਼ਸਰ ਵਿਨੋਦ ਰਾਵਲ, ਐਸ.ਡੀ.ਐਮ ਸਮਰਾਲਾ ਵਿਕਰਮਜੀਤ ਸਿੰਘ ਪਾਂਥੇ, ਵਿਧਾਇਕ ਸਮਰਾਲਾ ਅਮਰੀਕ ਸਿੰਘ ਢਿਲੋਂ ਨੂੰ ਸਮਰਾਲਾ ਪ੍ਰਸ਼ਾਸ਼ਨ ਦੇ ਅਫ਼ਸਰਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media