Saturday, August 15, 2026

ਕੋਰੋਨਾ ਦੀ ਰੋਕਥਾਮ `ਚ ਸ਼ਲਾਘਾਯੋਗ ਸੇਵਾਵਾਂ ਲਈ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਪਿੰਡ ਕੋਟ ਰਾਂਝਾ ਦੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਅੱਜ ਸਿਹਤ ਵਿਭਾਗ ਮੁਜੱਫਰਪੁਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਮਨਦੀਪ ਸਿੰਘ, ਗੁਲਸ਼ਨ ਕੁਮਾਰ, ਪਰਮਜੀਤ ਸਿੰਘ, ਫਾਰਮਾਸਿਸਟ ਮਨਜੀਤ ਕੌਰ, ਕਮਿਊਨਿਟੀ ਹੈਲਥ ਅਫ਼ਸਰ ਕਿਰਨ, ਏ.ਐਨ.ਐਮ ਅਮਰਜੀਤ ਕੌਰ, ਰਾਜਿੰਦਰ ਕੌਰ, ਊਸ਼ਾ ਰਾਣੀ, ਬਲਜੀਤ ਕੌਰ, ਆਸ਼ਾ ਵਰਕਰ ਪਰਮਜੀਤ ਕੌਰ, ਊਸ਼ਾ ਰਾਣੀ ਅਤੇ ਨਰਿੰਦਰ ਕੌਰ ਸ਼ਾਮਲ ਸਨ।
                         ਪ੍ਰਧਾਨ ਹਰਦੀਪ ਸਿੰਘ ਬਾਜਵਾ, ਦਿਲਬਾਗ ਸਿੰਘ, ਹਰਮੇਸ਼ ਲਾਲ ਅਤੇ ਹੈਪੀ ਸਮੇਤ ਸਮੂਹ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਚ ਕਰਵਾਏ ਸਨਮਾਨ ਸਮਾਰੋਹ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਦੀ ਨਿਸਵਾਰਥ ਸੇਵਾ ਕੀਤੀ ਜੋ ਕਾਬਲੇ ਤਾਰੀਫ਼ ਹੈ।ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ।
                   ਇਸ ਮੌਕੇ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਗੁਰਦੁਆਰਾ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਹੋਰ ਉਤਸ਼ਾਹ ਮਿਲੇਗਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …