ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ
ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਉਲੀਕਣ ਦੇ ਆਦੇਸ਼ ਦਿੱਤੇ।ਇਸੇ ਤਰ੍ਹਾਂ ਉਨ੍ਹਾਂ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ।ਇਸੇ ਦੌਰਾਨ ਉਨ੍ਹਾਂ ਸਿਹਤ, ਸਿੱਖਿਆ, ਪੁਲਿਸ, ਜੀ.ਓ.ਜੀ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਡੀ.ਐਸ.ਪੀ ਲਖਵੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਤਹਿਸੀਲ ਹੈਡ ਜੀ.ਓ.ਜੀ ਕੈਪਟਨ ਸਤਪਾਲ ਸਿੰਘ, ਕੋਚ ਮਲਕੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media