ਬਠਿੰਡਾ, 10 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਬਹੁਤ ਵੱਡੀ ਗਿਣਤੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਉਤਸ਼ਾਹਪੂਰਵਕ ਆਪਣੇ ਵਿਸ਼ੇ ਦੇ ਮਾਡਲ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਗਏ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਦੱਸਣਯੋਗ ਹੈ ਕਿ ਜੋਨਲ ਪੱਧਰ ਤੇ ਹੋਈ ਵਿਗਿਆਨ ਪ੍ਰਦਰਸ਼ਨੀ ਵਿੱਚ ਵੀ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀਆਂ ਵੱਲੋਂ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਗਈਆਂ ਸਨ । ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਵੀ ਸਕੂਲ ਦੇ ਵਿਦਿਆਰਥੀ ਅੰਕੁਰ (10+2 ਨਾਨ-ਮੈਡੀਕਲ), ਹਰਸਿਮਰਨਜੀਤ ਕੌਰ (10+1 ਕਾਮਰਸ) ਅਤੇ ਲਵਪ੍ਰੀਤ ਸਿੰਘ (10+2 ਮੈਡੀਕਲ) ਨੇ ਕ੍ਰਮਵਾਰ ਸੰਚਾਰ ਤੇ ਸੂਚਨਾ, ਫੋਕਟ ਪਦਾਰਥਾਂ ਦੇ ਪ੍ਰੰਬੰਧਨ ਅਤੇ ਆਵਾਜਾਈ ਸੰਬੰਧੀ ਮਾਡਲਾਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ। ਇਸ ਤੋਂ ਇਲਾਵਾ ਰਾਜ ਕਮਲਦੀਪ ਕੌਰ (10+2 ਮੈਡੀਕਲ) ਅਤੇ ਮਨਪ੍ਰੀਤ ਕੌਰ (10+2 ਨਾਨ ਮੈਡੀਕਲ) ਨੇ ਕ੍ਰਮਵਾਰ ਫੋਕਟ ਪਦਾਰਥਾਂ ਦੇ ਪ੍ਰੰਬੰਧਨ ਅਤੇ ਵਿਗਿਆਨ ਤੇ ਗਣਿਤ ਵਿਸ਼ੇ ਨਾਲ ਸੰਬੰਧਤ ਮਾਡਲਾਂ ਵਿੱਚ ਦੂਜੀ ਪੁਜੀਸ਼ਨ ਹਾਸਲ ਕਰਕੇ ਆਪਣੀ ਵਿਗਿਆਨ ਕਲਾ ਦਾ ਲੋਹਾ ਮਨਵਾਇਆ ਹੈ। ਇਸ ਮੌਕੇ ‘ਤੇ ਹੋਏ ਅਧਿਆਪਕਾਂ ਦੇ ਟੀਚਿੰਗ ਏਡ ਦੇ ਮੁਕਾਬਲੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਲੈਕਚਰਾਰ (ਮੈਥੇਮੇਟਿਕਸ) ਨਵਜੋਤ ਸ਼ਰਮਾਂ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਨਵਨਿੰਦਰ ਕੌਰ ਢਿੱਲੋ ਵੱਲੋਂ ਜੇਤੂ ਵਿਦਿਆਰਥੀਆਂ ਦਾ ਖਾਸ ਤੌਰ ‘ਤੇ ਸਨਮਾਨ ਕੀਤਾ ਗਿਆ । ਉਨ੍ਹਾਂ ਨੇ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ ਸੰਬੰਧੀ ਕੀਤੀ ਮਿਹਨਤ ਸਦਕਾ ਜਿੱਤਾਂ ਦਰਜ ਕਰਨ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ । ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਅਜਿਹੇ ਜਾਣਕਾਰੀ ਭਰਪੂਰ ਮਾਡਲ ਬਣਾਉਣ ਵਾਲੇ ਪ੍ਰਤਿਭਾਵਾਨ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਸਾਇੰਸ ਵਿਭਾਗ ਦੇ ਸੰਬੰਧਿਤ ਅਧਿਆਪਕਾਂ ਨੂੰ ਵਧਾਈ ਦਿੱਤੀ ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …