ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਕੋਰੋਨਾ
ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਨੇ ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੋਵਿਡ-19 ਰੋਕੂ ਟੀਕੇ ਲਾਏ ਤਾਂ ਜੋ ਜ਼ਿਲ੍ਹੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਲੰਗੜੋਆ, ਉਸਮਾਨਪੁਰ, ਸੜੋਆ, ਮਹਿੰਦੀਪੁਰ, ਮੁਕੰਦਪੁਰ, ਔੜ ਅਤੇ ਬੰਗਾ ਸਥਿਤ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਨੂੰ ਕੋਵਿਡ ਰੋਕੂ ਟੀਕੇ ਲਗਾਉਣ ਲਈ ਅੱੱਜ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕਾਂ ਦਾ ਜਲਦ ਹੀ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਸਰਕਾਰੀ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀ ਟੀਕਾਕਰਨ ਮੁਹਿੰਮ ਵਿਚ ਹਿੱਸਾ ਲੈਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਸਾਰੇ ਅਧਿਆਪਕਾਂ ਨੂੰ ਟੀਕੇ ਲਗਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕਿਸੇ ਨੂੰ ਵੀ ਟੀਕਾਕਰਨ ਪੂਰਾ ਕੀਤੇ ਬਗੈਰ ਕਲਾਸ ਵਿਚ ਆਉਣ ਦੀ ਆਗਿਆ ਨਹੀਂ ਹੋਵੇਗੀ, ਇਸ ਲਈ ਅਧਿਆਪਕਾਂ ਲਈ ਟੀਕਾਕਰਨ ਜ਼ਰੂਰੀ ਹੋ ਗਿਆ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media