Sunday, September 27, 2026

ਸੁਤੰਤਰਤਾ ਦਿਵਸ ਮੋਕੇ ਵਧੀਆ ਡਿਊਟੀ ਨਿਭਾਉਣ ‘ਤੇ ਐਸ.ਐਸ.ਪੀ ਜਿਲ੍ਹੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਸੁੰਤਤਰਤਾ ਦਿਵਸ ਮੋਕੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਜਿਲ੍ਹੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਦਿਨ-ਰਾਤ ਲਗਾਤਾਰ ਮਿਹਨਤ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ।ਉਹਨਾਂ ਵਲੋਂ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।
                      ਉਹਨਾਂ ਵਲੋਂ ਜਿਲ੍ਹੇ ਦੇ ਸਮੂਹ ਮੁੱਖ ਥਾਣਾ ਅਫਸਰਾਂ ਅਤੇ ਚੌਕੀ ਇੰਚਾਰਜ਼ਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਵਧਾਈ ਦਿੱਤੀ ਗਈ।ਮੀਟਿੰਗ ਵਿੱਚ ਵਿਸ਼ੇਸ਼ ਮਨਵਿੰਦਰਵੀਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਥਾਨਿਕ ਜਿਲਾ ਸ਼.ਭ.ਸ ਨਗਰ ਅਤੇ ਪ੍ਰਿਥੀਪਾਲ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਪੀ.ਬੀ.ਆਈ ਜਿਲਾ ਸ਼.ਭ.ਸ ਨਗਰ ਮੋਜ਼ੂਦ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …