ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲਗਾਈ ਗਈ ਰੋਕ ਹਟਾਉਣ ਦਾ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਆਸਟਰੇਲੀਆ ਦੇ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਗਤਾਂ ਨੇ ਭਾਰੀ ਵਿਰੋਧ ਕੀਤਾ ਸੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਕਕਾਰ ਸਿੱਖਾਂ ਦੇ ਜੀਵਨ ਦਾ ਅਹਿਮ ਤੇ ਅਨਿਖੜਵਾਂ ਅੰਗ ਹਨ, ਜਿਸ ’ਤੇ ਪਾਬੰਦੀ ਲਗਾਉਣਾ ਬਰਦਾਸ਼ਤਯੋਗ ਨਹੀਂ।ਉਨ੍ਹਾਂ ਕਿਹਾ ਕਿ ਆਸਟਰੇਲੀਆ ਦੇ ਸਿੱਖ ਆਗੂਆਂ ਅਤੇ ਗੁਰਦੁਆਰਾ ਕਮੇਟੀਆਂ ਵੱਲੋਂ ਉਥੋਂ ਦੇ ਸਿੱਖਿਆ ਵਿਭਾਗ ਨਾਲ ਲਗਾਤਾਰ ਰਾਬਤਾ ਕਰਕੇ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਸਨ।ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਪੜ੍ਹਦੇ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …