ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 150 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 11 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ। ਜਿਲਾ ਪੁਲਿਸ ਵਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆਂ ਵਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …