Monday, August 24, 2026

ਸਲਾਈਟ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀੰਂ ਬਰਸੀ ਮੌਕੇ ਸ਼ਰਧਾਂਜਲੀ ਮਨਾਈ

ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਟੂ-ਬੀ ਯੂਨੀਵਰਸਿਟੀ) ਦੇ ਪ੍ਰਸ਼ਾਸਨਿਕ ਵਿਭਾਗ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰੋ. ਜੇ.ਐਸ ਢਿੱਲੋਂ ਡੀਨ ਅਕਾਦਮਿਕ ਨੇ ਸੰਤ ਜੀ ਦੇ ਬੁੱਤ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਸੰਤ ਲੌਂਗੋਵਾਲ ਜੀ ਦੇ ਮਾਨਵਤਾ ਪ੍ਰਤੀ ਸਮਰਪਣ, ਤਿਆਗ ਅਤੇ ਬਲੀਦਾਨ ਨੂੰ ਯਾਦ ਕਰਦਿਆਂ ਸੰਸਥਾ ਦੇ ਕਰਮਚਾਰੀਆਂ ਨੂੰ ਸੰਤ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਦੱਸਿਆ।ਉਨ੍ਹਾਂ ਕਿਹਾ ਕਿ ਸੰਤ ਜੀ ਸ਼ਾਂਤੀ ਦੇ ਮਸੀਹਾ, ਰਾਸ਼ਟਰੀ ਏਕਤਾ ਅਤੇ ਅਖੰਡਤਾ ਦੇ ਪਹਿਰੇਦਾਰ ਸਨ।ਸਾਨੂੰ ਉਨ੍ਹਾਂ ਦੇ ਦਰਸਾਏ ਰਸਤੇ ਅਨੁਸਾਰ ਚੱਲਣਾ ਚਾਹੀਦਾ ਹੈ।
ਇਸ ਮੌਕੇ ਸੰਸਥਾ ਦੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …