Friday, May 22, 2026

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਚਾਹਲ ਲਾਂਬਾ ਨੇ 477 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।
                ਕਾਲਜ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਪੁਜੀਸ਼ਨ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕਾਲਜ ਦੀ ਹਰਜੋਤ ਕੌਰ ਨੇ 447 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਚੌਥਾ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸੰਸਥਾ ਯਤਨਸ਼ੀਲ ਹੈ।ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …