ਕਿਹਾ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਪੇਸ਼ੀ ਦਾ ਨਾਟਕ ਕਰਕੇ ਸਿੱਖ ਪ੍ਰੰਪਰਾਵਾਂ ਦਾ ਕੀਤਾ ਘਾਣ
ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ
ਜਥੇਦਾਰ ਦੀ ਮਾਣ ਮਰਯਾਦਾ ਨੂੰ ਢਾਅ ਲਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕਾਂਗਰਸੀ ਆਗੂਆਂ ਨੂੰ ਸਿੱਖ ਕੌਮ ਵਿੱਚ ਦੋਫਾੜ ਪਾਉਣ ਦੀ ਕਾਰਵਾਈ ਤੋਂ ਬਾਜ਼ ਆਉਣ ਲਈ ਕਿਹਾ ਹੈ।ਉਨਾਂ ਕਿਹਾ ਕਿ ਕਾਂਗਰਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਕੁਲਬੀਰ ਸਿੰਘ ਜੀਰਾ ਤੇ ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਸੜਕ ’ਤੇ ਆਪੇ ਬਣੇ ਜਥੇਦਾਰ ਦੇ ਸਾਹਮਣੇ ਪੇਸ਼ ਹੋ ਕੇ ਜੋ ਨਾਟਕ ਕੀਤਾ ਉਹ ਸਰਾਸਰ ਗਲਤ ਹੈ।ਕਾਂਗਰਸ ਦੇ ਇੰਨ੍ਹਾਂ ਆਗੂਆਂ ਨੇ ਕੁੱਝ ਦਿਨ ਪਹਿਲਾਂ ਹੀ ਅਖੌਤੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਪੱਤਰ ਲਿਖ ਕੇ ਇਹ ਜ਼ਾਹਿਰ ਕੀਤਾ ਸੀ ਕਿ ਉਸ ਨੂੰ ਸਿੱਖ ਪੰਥ ਦੀਆਂ ਨੁਮਾਇੰਦਾ ਸੰਸਥਾਵਾਂ ਵੱਲੋਂ ਜਥੇਦਾਰ ਵਜੋਂ ਕੋਈ ਮਾਨਤਾ ਨਹੀਂ ਹੈ, ਇਸ ਲਈ ਉਹ ਉਸ ਕੋਲ ਪੇਸ਼ ਨਹੀਂ ਹੋ ਸਕਦੇ।ਪਰ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਪੇਸ਼ੀ ਦਾ ਨਾਟਕ ਕਰਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਤੇ ਮਾਣ-ਮਰਯਾਦਾ ਦਾ ਘਾਣ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਸਿੱਖਾਂ ਅੰਦਰ ਵੰਡੀਆਂ ਪਾਉਣ ਦੇ ਮਨਸੂਬੇ ਰਚਦੀ ਰਹੀ ਹੈ। ਇਸੇ ਹੀ ਪਾਰਟੀ ਨੇ ਜੂਨ 1984 ਵਿਚ ਹਮਲਾ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣ ਦੀ ਘਨੌਣੀ ਹਰਕਤ ਕੀਤੀ ਸੀ ਅਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਾਉਣ ਦੇ ਯਤਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਕਿਥੇ ਲਿਖਿਆ ਹੋਇਆ ਹੈ ਕਿ ਪੁਰਾਤਨ ਪ੍ਰੰਪਰਾਵਾਂ ਨੂੰ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਗ੍ਹਾ ਕਿਸੇ ਵੀ ਥਾਂ ਖੜ੍ਹ ਕੇ ਪੇਸ਼ੀ ਦਾ ਢੌਂਗ ਰਚਾਇਆ ਜਾਵੇ।ਉਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਅਜਿਹੇ ਮਨਸੂਬਿਆਂ ਤੋਂ ਸੁਚੇਤ ਰਹਿਣ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media