Thursday, October 15, 2026

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਦੌਰਾ

ਨਵਾਂਸ਼ਹਿਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਪੈਨਲ ਦੇ ਵਕੀਲਾਂ ਅਤੇ ਰਿਟੇਨਰ ਲਾਇਅਰਜ ਨਾਲ ‘ਨਾਲਸਾ’ ਸਕੀਮਾਂ ਬਾਰੇ ਚਰਚਾ ਕੀਤੀ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਅਤੇ ਸਕੱਤਰ ਹਰਪ੍ਰੀਤ ਕੌਰ ਮੌਜ਼ੂਦ ਸਨ।ਉਨ੍ਹਾਂ ਪੈਨਲ ਦੇ ਵਕੀਲਾਂ ਨੂੰ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਕੀਮਾਂ ਅਤੇ ਅਪਰਾਧ ਪੀੜਤ ਮੁਆਵਜ਼ਾ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।ਇਸ ਤੋਂ ਇਲਾਵਾ ਉਨ੍ਹਾਂ 11 ਸਤੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …