ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ੈਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਪ੍ਰਗਟਾਵਾ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਵਾਰਡ ਨੰਬਰ 50 ਦੇ ਗੁਦਾਮ ਮੁਹੱਲੇ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਭਗਵਾਨ ਵਾਲਮੀਕ ਧਰਮਸ਼ਾਲਾ ਦਾ ਉਦਘਾਟਨ ਕਰਨ ਮਗਰੋਂ ਕੀਤਾ।ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਕਾਲਜਾਂ ਵਿੱਚ ਵੱਖ-ਵੱਖ ਵਿਭਾਗਾਂ ‘ਚ ਖਾਲੀ ਪਈਆਂ ਅਜਿਹੀਆਂ 80 ਅਸਾਮੀਆਂ ਨੂੰ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।ਉਨਾਂ ਦੱਸਿਆ ਕਿ ਇਹ ਫੈਸਲਾ ਕੋਵਿਡ-19 ਮਹਾਂਮਾਰੀ ਦੀ ਤੀਜ਼ੀ ਲਹਿਰ ਦੀ ਸੰਭਾਵਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਤੋਂ ਇਲਾਵਾ ਲੋਕਾਂ ਨੂੰ ਹੋਰ ਸੁਪਰ ਸਪੈਸ਼ੈਲਿਟੀ ਸਿਹਤ ਸੇਵਾਵਾਂ ਦੇਣ ਵਿੱਚ ਕਾਰਗਾਰ ਸਾਬਤ ਹੋਵੇਗਾ।
ਉਨਾਂ ਨਾਲ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਵਿਮਲ ਪ੍ਰਧਾਨ, ਤੋਸ਼ਾ ਪਹਿਲਵਾਨ, ਰਿੰਕੂ ਪਹਿਲਵਾਨ, ਮਨਜੀਤ ਸਿੰਘ ਬੌਬੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media