ਬਾਬਾ ਬਕਾਲਾ ਸਾਹਿਬ, 22 ਅਗਸਤ (ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਵਿੱਚ ਸਿਹਤ
ਕਰਮੀਆਂ ਤੇ ਇਲਾਕੇ ਦੇ ਮੋਹਤਬਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਰੱਖੜ ਪੁੰਨਿਆ ਮੇਲੇ ਦੇ ਇਤਿਹਾਸਕ ਮੌਕੇ ਸਿਵਲ ਹਸਪਤਾਲ ਵਿੱਚ ਮਾਵਾਂ ਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਲਈ 20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਨਾਉਣ ਦਾ ਐਲਾਨ ਵੀ ਕੀਤਾ।ਉਨਾਂ ਕਿਹਾ ਕਿ ਇਲਾਕੇ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੋਂ ਨੇੜਲੇ ਵੱਡੇ ਕਸਬੇ ਰਈਆ ਵਿਖੇ ਵੀ ਚੱਲ ਰਹੇ ਸਿਹਤ ਕੇਂਦਰ ਦਾ ਨਵ-ਨਿਰਮਾਣ ਕੀਤਾ ਜਾਵੇਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media