Wednesday, June 24, 2026

ਬਾਬਾ ਬਕਾਲਾ ਸਾਹਿਬ ਨੂੰ ਦਿੱਤਾ ਗਿਆ ਨਗਰ ਪੰਚਾਇਤ ਦਾ ਦਰਜ਼ਾ – ਬਲਬੀਰ ਸਿੱਧੂ

ਰੱਖੜ ਪੁੰਨਿਆ ਦੇ ਮੇਲੇ ‘ਤੇ ਸ੍ਰੀ ਦਰਬਾਰ ਸਾਹਿਬ ਬਾਬਾ ਬਕਾਲਾ ਵਿਖੇ ਨਤਮਸਤਕ ਹੋਏ ਸਿਹਤ ਮੰਤਰੀ

ਬਾਬਾ ਬਕਾਲਾ ਸਾਹਿਬ, 22 ਅਗਸਤ (ਸੁਖਬੀਰ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਾਬਾ ਬਕਾਲਾ ਸਾਹਿਬ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਿਕ ਬਾਬਾ ਬਕਾਲਾ ਸਾਹਿਬ ਨੂੰ ਗ੍ਰਾਮ ਪੰਚਾਇਤ ਤੋਂ ਨਗਰ ਪੰਚਾਇਤ ਦਾ ਦਰਜ਼ਾ ਦੇ ਦਿੱਤਾ ਗਿਆ ਹੈ ਅਤੇ ਇਸ ਬਾਬਤ ਨੋਟੀਫਿਕੇਸ਼ਨ ਵੀ ਬੀਤੇ ਦਿਨ ਜਾਰੀ ਕੀਤਾ ਜਾ ਚੁੱਕਾ ਹੈ।ਸਿਹਤ ਮੰਤਰੀ ਸਿੱਧੂ ਤੇ ਵਿਧਾਇਕ ਭਲਾਈਪੁਰ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੇ ਭੋਰਾ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਭੇਟ ਕੀਤੀ।
                   ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਜਿਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇਲਾਕੇ ਨੂੰ ਰੱਖੜੀ ਮੌਕੇ ਦਿੱਤੇ ਤੋਹਫਿਆਂ ਲਈ ਧੰਨਵਾਦ ਕੀਤਾ, ਉਥੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਿਆਸ ਵਿਖੇ ਛੇਤੀ ਹੀ ਨਵੀਂ ਆਈ.ਟੀ.ਆਈ ਬਣਾਈ ਜਾਵੇਗੀ।ਇਹ ਆਈ.ਟੀ.ਆਈ ਬਣਨ ਨਾਲ ਬੱਚਿਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।ਇਸ ਤੋਂ ਇਲਾਵਾ ਬਿਆਸ ਵਿਖੇ ਸਬ ਤਹਿਸੀਲ ਦਾ ਕੰਪਲੈਕਸ ਵੀ ਉਸਾਰੀ ਅਧੀਨ ਹੈ ਅਤੇ ਜਲਦੀ ਹੀ ਇਸ ਇਮਾਰਤ ਨੂੰ ਚਾਲੂ ਕਰ ਦਿੱਤਾ ਜਾਵੇਗਾ।

               ਇਸ ਮੌਕੇ ਐਸ.ਡੀ.ਐਮ ਸ੍ਰੀਮਤੀ ਸੁਮਿਤ ਮੁੱਧ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਐਸ.ਐਮ.ਓ ਨਵੀਨ ਭਾਟੀਆ, ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਢਿਲੋਂ, ਚੇਅਰਮੈਨ ਨਿਰਵੈਲ ਸਿੰਘ, ਚੇਅਰਮੈਨ ਇੰਦਰਜੀਤ ਸਿੰਘ, ਸਰਪੰਚ ਸਰਬਜੀਤ ਸਿੰਘ ਸੰਧੂ, ਪ੍ਰਧਾਨ ਅਰਜਨਬੀਰ ਸਿੰਘ ਸਰਾਂ, ਸਰਪੰਚ ਨਰਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਦਲਬੀਰ ਸਿੰਘ, ਬਲਾਕ ਸੰਮਤੀ ਨਵਪੱਡਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …