
ਨਵੀਂ ਦਿੱਲੀ, 10 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਐਨੀਮੇਸ਼ਨ ਫ਼ਿਲਮ ਚਾਰ ਸਾਹਿਬਜ਼ਾਦੇ ਨੂੰ ਪੂਰੇ ਦੇਸ਼ ਵਿਚ ਟੈਕਸ ਫ੍ਰੀ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਰਤ ਸਰਕਾਰ ਨੂੰ ਪੱਤਰ ਲਿੱਖਿਆ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ ਵੱਲੋਂ ਕੇਂਦਰੀ ਖਜਾਨਾ ਅਤੇ ਸੁਚਨਾ ਤੇ ਪ੍ਰਸਾਰਣ ਮੰਤਰੀ ਅਰੂਣ ਜੇਤਲੀ ਨੂੰ ਲਿੱਖੀ ਗਈ ਚਿੱਠੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਦੇਸ਼ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰਣ ਦਾ ਹਵਾਲਾ ਦਿੰਦੇ ਹੋਏ ਧਰਮ ਨਿਰਪੇਖ ਭਾਰਤ ਦੇ ਨਿਰਮਾਣ ਵਾਸਤੇ ਸਿੱਖ ਗੁਰੂਆਂ, ਯੋਧਿਆਂ ਅਤੇ ਜਰਨੈਲਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਵੀ ਜ਼ਿਕਰ ਕੀਤਾ ਗਿਆ।
ਹਰ ਦੇਸ਼ ਵਾਸੀ ਨੂੰ ਇਸ ਫ਼ਿਲਮ ਨੂੰ ਆਪਣੇ ਬੱਚਿਆਂ ਨੂੰ ਦਿਖਾਉਣ ਦੀ ਅਪੀਲ ਕਰਦੇ ਹੋਏ ਜੀ.ਕੇ. ਨੇ ਆਪਣੀ ਲਿੱਖੀ ਚਿੱਠੀ ਵਿੱਚ ਗੁਰੂ ਸਾਹਿਬ ਦੇ ਵੱਡੇ ਸਾਹਿਬਜ਼ਾਦਿਆਂ ਵੱਲੋਂ ਚਮਕੌਰ ਦੀ ਗੜ੍ਹੀ ਵਿੱਚ ਅਤੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਸਰਹਿੰਦ ਵਿਖੇ ਨੀਹਾਂ ਵਿਚ ਚਿਣ ਕੇ ਪ੍ਰਾਪਤ ਕੀਤੀ ਗਈ ਸ਼ਹੀਦੀ ਦਾ ਵੀ ਵੇਰਵਾ ਦਿੱਤਾ ਗਿਆ ਹੈ।ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਤਿਲਕ ਅਤੇ ਜਨੇਉੂ ਦੀ ਰਾਖੀ ਲਈ ਦਿੱਤੀ ਗਈ ਸ਼ਹੀਦੀ ਦਾ ਬਾਰੇ ਇਸ ਚਿੱਠੀ ਵਿੱਚ ਗੱਲ ਕਰਦੇ ਹੋਏ ਜੀ.ਕੇ ਨੇ ਉਕਤ ਫ਼ਿਲਮ ਨੂੰ ਟੇਕਸ ਫ੍ਰੀ ਕਰਨ ਨਾਲ ਮਾਣਮੱਤੇ ਸਿੱਖ ਇਤਿਹਾਸ ਨੂੰ ਆਮ ਲੋਕਾਂ ਤੱਕ ਵੱਧ ਤੋਂ ਵੱਧ ਤਾਦਾਦ ਵਿਚ ਪਹੁੰਚਣ ਦਾ ਵੀ ਦਾਅਵਾ ਕੀਤਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media