Thursday, August 27, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ

ਨਵਾਂਸ਼ਹਿਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਨਯੋਗ ਸ. ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ।ਹਰਪ੍ਰੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਬਜ਼ੁੱਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੀਨੀਅਰ ਸਿਟੀਜ਼ਨ ਐਕਟ ਬਾਰੇ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬਜ਼ੁੱਰਗ ਨੇ ਮਿਤੀ 29.12.2007 ਤੋਂ ਬਾਅਦ ਆਪਣੀ ਸੰਪਤੀ ਕਿਸੇ ਨੂੰ ਤਬਾਦਲੇ ਹਿਬਾਨਾਮਾ ਆਦਿ ਰਾਹੀ ਇਸ ਸ਼ਰਤ ਉਪਰ ਦਿੱਤੀ ਹੋਵੇ ਕਿ ਉਹ ਬਜ਼ੁਰਗ ਦੀ ਦੇਖਭਾਲ ਕਰੇਗਾ, ਪਰ ਬਾਅਦ ਉਹ ਲਾਭਪਾਤਰ ਬਜ਼ੁੱਰਗ ਦੀ ਦੇਖਭਾਲ ਕਰਨ ਤੋਂ ਗੁਰੇਜ਼ ਕਰੇ ਤਾਂ ਉਹ ਬਜ਼ੁਰਗ ਆਪਣੀ ਸੰਪਤੀ ‘ਦਾ ਮੇਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਸ ਐਕਟ 2007’ ਤਹਿਤ ਵਾਪਸ ਮੰਗ ਸਕਦਾ ਹੈ।ਇਸ ਦੇ ਲਈ ਦਰਖਾਸਤ ਮੇਨਟੇਨੈਂਸ ਟ੍ਰਿਬਿਊਨਲ (ਐਸ.ਡੀ.ਐੱਮ ਦਫਤਰ) ਵਿਖੇ ਲਗਵਾਉਣੀ ਹੁੰਦੀ ਹੈ।ਬਜ਼ੁਰਗਾਂ ਦੇ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਨਿਰਮਲ ਸਿੰਘ, ਸਾਗਰ ਪੀ.ਐਲ.ਵੀ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …