ਕਪੂਰਥਲਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਕਪੂਰਥਲਾ ਕੁਮਾਰ ਰਾਹੁਲ ਦੀਆਂ ਹਦਾਇਤਾਂ ’ਤੇ ਰੱਖੜੀ ਦੇ
ਤਿਉਹਾਰ ਨੂੰ ਮੁੱਖ ਰੱਖਦਿਆਂ ਸਹਾਇਕ ਕਮਿਸ਼ਨਰ ਹਰਜੋਤ ਪਾਲ ਸਿੰਘ ਅਤੇ ਉਨਾਂ ਦੀ ਅਗਵਾਈ ਵਾਲੀ ਟੀਮ ਵਿੱਚ ਸ਼ਾਮਲ ਮੁਕੁਲ ਗਿੱਲ ਫੂਡ ਸੁਰੱਖਿਆ ਅਫ਼ਸਰ ਵਲੋਂ ਮਠਿਆਈ ਦੀਆਂ ਦੁਕਾਨਾਂ ਅਤੇ ਮਠਿਆਈ ਸਟੋਰਾਂ ਦੀ ਵਿਸ਼ੇਸ਼ ਜਾਂਚ ਕੀਤੀ।
ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ਕਿ ਉਨਾਂ ਵਲੋਂ ਬਰਫ਼ੀ, ਕਲਾਕੰਦ, ਗੁਲਾਬ ਜਾਮਨ, ਮਿਲਕ ਪਨੀਰ ਅਤੇ ਸਰਸੋਂ ਤੇਲ ਦੇ 6 ਸੈਂਪਲ ਲਏ ਗਏ।ਜਿੰਨਾਂ ਨੂੰ ਸੀਲ ਕਰਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਮੁਹਾਲੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ’ਤੇ ਦੋਸੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫੂਡ ਬਿਜਨੈਸ ਵਾਲਿਆਂ ਨੂੰ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਨ ਦੇ ਨਾਲ ਹੋਰ ਜਰੂਰੀ ਸਾਵਧਾਨੀਆਂ ਵਰਤਣ ਦੀਆਂ ਹਦਾਇਤਾਂ ਕੀਤੀਆਂ ਗਈਆਂ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media