ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਤੇ ਸਮੇਂ ਅਮਰੀਕਾ ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਦੇ ਨਗਰ ਵਿਚ ਯਾਦਗਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦਿੱੱਤੇ ਜਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਦੀਪ ਸਿੰਘ ਨੇ ਅਮਰੀਕਾ ਪੁਲਿਸ ਵਿਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਰਕੇ ਸਿੱਖਾਂ ਨੂੰ ਸੇਵਾ ਦੌਰਾਨ ਦਸਤਾਰ ਦੀ ਛੋਟ ਮਿਲੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਬੇਟ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …