ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘ ਨਿਯੁੱਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧ ਵਿਚ ਬਣਾਈ ਗਈ ਸਬ-ਕਮੇਟੀ ਵੱਲੋਂ ਵਿਧੀ ਵਿਧਾਨ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਬਲਜੀਤ ਸਿੰਘ ਦੇ ਨਾਵਾਂ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ।ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦਾ ਸੇਵਾ ਸੰਭਾਲ ਸਮਾਗਮ 26 ਅਗਸਤ ਨੂੰ ਕੀਤਾ ਜਾਵੇਗਾ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …