ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ
ਤਿਵਾੜੀ, ਮੈਂਬਰ ਸਕੱਤਰ ਅਰੁਣ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੀਆਂ ਸਕੀਮਾਂ ਅਤੇ ਕੇਸਾਂ ਸਬੰਧੀ ਡੀ.ਐਲ.ਐਸ.ਏ ਦੇ ਪੈਨਲ ਦੇ ਵਕੀਲਾਂ ਲਈ ਵੈਬੀਨਾਰ ਕਰਵਾਇਆ ਗਿਆ।ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੇ ਮੈਂਬਰ ਸਤਨਾਮ ਸਿੰਘ ਵੱਲੋਂ ਪੈਨਲ ਦੇ ਵਕੀਲਾਂ ਨੂੰ ਇਸ ਅਦਾਲਤ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਵਕੀਲਾਂ ਦਾ ਧੰਨਵਾਦ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media