ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਨਹੀਂ ਉਸਾਰੇਗਾ।ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮਨਜ਼ੂਰੀ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਲਈ ਜਾਵੇ।ਉਨਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿੱਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਵੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨਮਰਜ਼ੀ ਨਾਲ ਬਣਾ ਲੈਂਦੇ ਹਨ।ਇਸ ਤਰ੍ਹਾਂ ਨਾਲ ਜਿਥੇ ਸਰਕਾਰੀ ਜਗ੍ਹਾ ’ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰ੍ਹਾਂ ਬਣਾਏ ਗਏ ਗੇਟਾਂ ਦੇ ਡਿਗਣ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ।ਇਸ ਲਈ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 16 ਅਕਤੂਬਰ 2021 ਤੱਕ ਲਾਗੂ ਰਹਿਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …