ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜਾ
ਮਨਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ “ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ“ ਵਿਸ਼ੇ ‘ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਡਾ. ਸ਼ਰਨਜੀਤ ਨਿੱਜ਼ਰ ਵਿਭਾਗ ਹਿਸਟਰੀ ਸ਼ਹੀਦਗੰਜ ਕਾਲਜ ਵੂਮੈਨ ਮੁਦਕੀ ਜਿਲ੍ਹਾ ਫਿਰੋਜ਼ਪੁਰ ਨੂੰ ‘ਜੀ ਆਇਆਂ’ ਕਿਹਾ ਕਾਲਜ ਹੈਡ ਗਰਲ ਮੁਸਕਾਨ ਪੁਰੀ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।
ਡਾ. ਸਰਨਜੀਤ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਜੋਕੇ ਸਮੇਂ ਨਾਲ ਜੋੜਦੇ ਹੋਏ ਦੱਸਿਆ ਕਿ ਇਹ ਸਾਡੇ ਲਈ ਗੁਰੂ ਸਾਹਿਬਾਨ ਦੀ ਦਿੱਤੀ ਅਦੁੱਤੀ ਵਿਰਾਸਤ ਹੈ, ਜੋ ਸਦਾ ਸਦਾ ਕਾਇਮ ਰਹੇਗੀ ਅਤੇ ਮਨੁੱਖਤਾ ਦਾ ਹਮੇਸ਼ਾਂ ਮਾਰਗ ਦਰਸ਼ਨ ਕਰਦੀ ਰਹੇਗੀ।ਮੁੱਖ ਵਕਤਾ ਨੇ ਕਿਹਾ ਕਿ ਜਿਥੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਓਥੇ ਇਹਨਾਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਾਜ਼ਮੀ ਤੌਰ ‘ਤੇ ਅਪਣਾਉਣਾ ਚਾਹੀਦਾ ਹੈ।
ਪ੍ਰਿੰਸੀਪਲ ਮੈਡਮ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਦੇ ਆਯੋਜਕਾਂ ਡਾ. ਵੰਦਨਾ ਬਜਾਜ ਅਤੇ ਮੈਡਮ ਮਨਜੀਤ ਮਿਨਹਾਸ ਨੂੰ ਭਵਿੱਖ ਵਿੱਚ ਅਜਿਹੇ ਉਪਰਾਲੇ ਕਰਦੇ ਰਹਿਣ ਲਈ ਪ੍ਰੇਰਿਆ।
ਇਸ ਮੌਕੇ ਕਾਲਜ ਕੌਂਸਲ ਮੈਂਬਰ ਡਾ. ਖੁਸਪਾਲ ਕੌਰ, ਡਾ. ਕੁਸੁਮ ਦੇਵਗਨ, ਮੈਡਮ ਪਰਮਿੰਦਰ ਕੌਰ ਅਤੇ ਡਾ. ਸੁਰਿੰਦਰ ਕੌਰ ਹਾਜ਼ਰ ਰਹੇ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media