ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੋਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ
ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਤੰਬਰ 2021 ਮਹੀਨੇ ਦੌਰਾਨ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਨੂੰ ਸਫਲ ਲਈ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਤੰਬਰ ਮਹੀਨੇ ਦੌਰਾਨ ਕੁੱਲ 5 ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਸਕੀਮ ਤਹਿਤ ਲਗਭਗ 15000 ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਟੀਚਾ ਮਿੱਥਿਆ ਗਿਆ ਹੈ।ਮੇਲੇ ਵਿੱਚ ਨਾਮਵਾਰ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦੇ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਸ਼ਮੂਲੀਅਤ ਕਰਨਗੇ।ਇਨ੍ਹਾਂ 5 ਮੇਲਿਆਂ ਦੀ ਲੜੀ ਦਾ ਪਹਿਲਾ ਮੈਗਾ ਰੋਜ਼ਗਾਰ ਮੇਲਾ 9 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਵਿਖੇ ਲਗਾਇਆ ਜਾ ਰਿਹਾ ਹੈ ਅਤੇ 4 ਹੋਰ ਰੋਜ਼ਗਾਰ ਮੇਲੇ 10 ਸਤੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਜਿਲ੍ਹਾ ਕਚਿਹਰੀਆਂ ਅੰਮ੍ਰਿਤਸਰ, 14 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਅਜਨਾਲਾ, 16 ਸਤੰਬਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਰਈਆ ਅਤੇ 17 ਸਤੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ।ਜਿੰਨਾਂ ਵਿੱਚ ਮੈਟ੍ਰਿਕ ਤੋਂ ਲੈ ਕੇ ਪੋਸਟ ਗਰੈਜੂਏਟ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਕਰੋਨਾ ਮਹਾਂਮਾਰੀ ਦੇ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਲਗਾਏ ਜਾਣਗੇ ।
ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media