ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ
ਗਿਆ।ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਹਿੱਸਾ ਲੈਂਦਿਆਂ ਅਧਿਆਪਕਾਂ ਵਲੋਂ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ ਮਹੀਨੇ ਦੀਆਂ ਬੋਲੀਆਂ ਪਾਈਆਂ ਅਤੇ ਸਾਉਣ ਮਹੀਨੇ ਦੀ ਖੁਸ਼ੀ ਸਾਂਝੀ ਕੀਤੀ ਗਈ।
ਸ੍ਰੀਮਤੀ ਛੀਨਾ ਨੇ ਸਕੂਲ ਅਧਿਆਪਕਾਵਾਂ ਨਾਲ ਗਿੱਧਾ ਤੇ ਬੋਲੀਆਂ ਪਾਉਂਦਿਆਂ ਕਿਹਾ ਕਿ ਬੀਤੇ ਸਾਲ ’ਚ ਸ਼ੁਰੂ ਹੋਈ ਕੋਵਿਡ-19 ਮਹਾਮਾਰੀ ਨੇ ਪੂਰੀ ਕਾਇਨਾਤ ਨੂੰ ਬਹੁਤ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਅਤੇ ਜਿਸ ਨਾਲ ਹਰੇਕ ਵਰਗ ਦੀ ਸਥਿਤੀ ਨੂੰ ਡਾਵਾਂਡੋਲ ਕਰਕੇ ਰੱਖ ਦਿੱਤਾ।ਹੁਣ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਕੇ ਫ਼ਿਰ ਤੋਂ ਮਨੁੱਖੀ ਜ਼ਿੰਦਗੀ ਲੀਹਾਂ ’ਤੇ ਆਉਣ ਦੀ ਕਾਮਨਾ ਕੀਤੀ।
ਪ੍ਰਿੰ: ਗਿੱਲ ਨੇ ਕਿਹਾ ਕਿ ਹਰ ਸਾਲ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨਾਲ ਸਾਵਣ ਮੌਕੇ ਤੀਆਂ ਦਾ ਤਿਉਹਾਰ ਬੜ੍ਹੇ ਚਾਅ ਅਤੇ ਉਮੰਗਾਂ ਨਾਲ ਸੱਭਿਆਚਾਰਕ ਪਹਿਰਾਵਿਆਂ ’ਚ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ। ਸ੍ਰੀਮਤੀ ਛੀਨਾ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਿਆਂ ਹੋਇਆ ਹੈ।ਸਕੂਲ ਸਟਾਫ਼, ਵਿਦਿਆਰਥਣਾਂ ਨੇ ਪੀਂਘਾਂ ਝੂਟਣ, ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।
ਸਕੂਲ ਪ੍ਰਿੰਸੀਪਲ ਗਿੱਲ ਤੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਸ੍ਰੀਮਤੀ ਛੀਨਾ ਨੂੰ ਫ਼ੁਲਕਾਰੀ, ਗੁਲਦਸਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਸਮੂਹ ਸਟਾਫ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media