Monday, August 24, 2026

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਸ਼ਾਨਦਾਰ ਪੁਜੀਸ਼ਨ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥਣ ਹਰਸ਼ਾ ਨੇ 452 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।
              ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਪੁਜੀਸ਼ਨ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕਾਲਜ ਦੀ ਹਰਸ਼ੀ ਨੇ 433 ਅੰਕ ਪ੍ਰਾਪਤ ਕਰਕੇ ਪੰਜ਼ਵਾਂ ਹਾਸਲ ਕੀਤਾ ਹੈ।
            ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …