Sunday, September 27, 2026

ਜਿਲ੍ਹੇ ਵਿਚ 125 ਖਾਲੀ ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਦੀ ਕੀਤੀ ਜਾਵੇਗੀ ਭਰਤੀ – ਡੀ.ਸੀ

ਨਵਾਂਸ਼ਹਿਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਠੇਕੇ ’ਤੇ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ, ਇਹ ਭਰਤੀ ਮਿਤੀ 31.07.2022 ਜਾਂ ਇਹਨਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ, ਤੱਕ ਹੋਵੇਗੀ।ਠੇਕੇ ਦੇ ਆਧਾਰ ’ਤੇ ਭਰੀਆਂ ਜਾਣ ਵਾਲੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਦੀ ਗਿਣਤੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 125 ਹੈ।
                    ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਉਨ੍ਹਾਂ ਦੀ ਅਗਵਾਈ ਹੇਠ ਕਮੇਟੀ ਦਾ ਦਿਨ ਕੀਤਾ ਗਿਆ ਹੈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਡੀ.ਐਮ ਅਤੇ ਜਿਲ੍ਹਾ ਮਾਲ ਅਫਸਰ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਠੇਕੇ ਦੇ ਆਧਾਰ ’ਤੇ ਭਰਤੀ ਹੋਣ ਵਾਲੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ।ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਉਮਰ 64 ਸਾਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ ਅਤੇ ਬਿਨੈਕਰਤਾ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੇਵਾ ਰਿਕਾਰਡ ਸਾਫ ਸੁਥਰਾ ਹੋਣਾ ਚਾਹੀਦਾ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …