ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ-2021 ਦੋਰਾਨ 7ਵਾਂ ਮੈਗਾ ਰੋਜਗਾਰ ਮੇਲਾ
ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਗੁਗਲ ਮੀਟਿੰਗ ਦੋਰਾਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ 09-09-2021 ਤੋਂ ਲੈ ਕੇ 17-09-2021 ਦੇ ਵਿੱਚ ਘੱਟੋ-ਘੱਟ ਤਿੰਨ ਮੇਲੇ ਜਿਲ੍ਹਾ ਪਠਾਨਕੋਟ ਵਿਚ ਆਯੋਜਿਤ ਕੀਤੇ ਜਾਣਗੇ।ਮੈਗਾ ਮੇਲਿਆਂ ਦੇ ਪ੍ਰੰਬਧ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਸ ਮੀਟਿੰਗ ਵਿੱਚ ਜਿਲ੍ਹੇ ਦੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਇਹ 7ਵਾਂ ਮੈਗਾ ਰੋਜ਼ਗਾਰ ਮੇਲੇ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਨਾਲ ਤਾਲਮੇਲ ਸਥਾਪਿਤ ਕਰਕੇ ਮੈਗਾ ਮੇਲੇ ਨੂੰ ਸਫਲ ਬਣਾਉਣ ਲਈ ਉਨਾਂ ਦੀ ਸਹਾਇਤਾ ਕੀਤੀ ਜਾਵੇ।
ਉਨ੍ਹਾਂ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਆਪਣੇ ਵਿਭਾਗ ਰਾਹੀਂ ਪੰਜਾਬ ਸਰਕਾਰ ਦੇ ਬਣੇ ਪੋਰਟਲ www.pgrkam.com ਤੇ ਵੱਧ ਤੋਂ ਵੱਧ ਜਾਬ ਸੀਕਰ ਰਜਿਸਟਰਡ ਕਰਾਏ ਜਾਣ ਤਾਂ ਜੋ ਵੱਧ ਤੋਂ ਵੱਧ ਬੇਰੋਗ਼ਗਾਰ ਇਨਾਂ ਮੈਗਾ ਮੇਲਿਆਂ ਦਾ ਲਾਭ ਉਠਾ ਸਕਣ, ਕਿਉਂਕਿ ਹਰ ਤਰ੍ਹਾਂ ਦੀ ਜਾਬ ਪ੍ਰੋਫਾਈਲ ਪੋਰਟਲ ‘ਤੇ ਅਪਲੋਡ ਕੀਤੀ ਜਾਣੀ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media