Wednesday, August 26, 2026

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕੀਤਾ ਸਕੂਲਾਂ ਦਾ ਦੌਰਾ

ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਨੂੰ ਕੀਤਾ ਪ੍ਰੇਰਿਤ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ, ਉਥੇ ਹੀ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ ਗਿਆ।
             ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਟੀ, ਉਚਾ ਥੜ੍ਹਾ, ਧਾਰ ਖੁਰਦ, ਹਰਦੋਸਰਨ, ਭਟਵਾਂ, ਪਲਾਹ, ਭੰਗੁੜੀ, ਸਾਰਟੀ, ਦੁਖਨਿਆਲੀ, ਫੰਗੋਤਾ, ਮਾੜਵਾਂ ਆਦਿ ਸਕੂਲਾਂ ਦਾ ਦੌਰਾ ਕੀਤਾ ਗਿਆ।ਦੌਰੇ ਦੌਰਾਨ ਉਨ੍ਹਾਂ ਵਲੋਂ ਅਧਿਆਪਕਾਂ ਕੋਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਗਈ ਅਤੇ ਵਿਦਿਆਰਥੀਆਂ ਕੋਲੋਂ ਵੀ ਪ੍ਰਸ਼ਨ ਪੁੱਛ ਕੇ ਉਨ੍ਹਾਂ ਦੇ ਪੱਧਰ ਦੀ ਸਮੀਖਿਆ ਕੀਤੀ ਗਈ।
              ਇਸ ਤੋਂ ਇਲਾਵਾ ਸਕੂਲਾਂ ਦੇ ਵਿਕਾਸ ਕਾਰਜਾਂ, ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਅਤੇ ਸਕੂਲਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੋਵਿਡ 19 ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।
              ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀ.ਜੀ.ਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਪੰਜਾਬ ਦੀ ਸਿੱਖਿਆ ਨੂੰ ਨੰਬਰ ਇੱਕ ਤੇ ਲੈ ਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ।ਅਧਿਆਪਕਾਂ ਵਲੋਂ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈ ਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਨਾਲ ਸਟੈਨੋ ਅਰੁਣ ਮਹਾਜਨ ਹਾਜ਼ਰ ਸੀ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …